ਬਠਿੰਡਾ ਕੇਂਦਰੀ ਜੇਲ੍ਹ ''ਚ ਵੀਡੀਓ ਬਣਾ ਵਾਇਰਲ ਕਰਨ ਵਾਲੇ ਕੈਦੀਆਂ ''ਤੇ ਵੱਡਾ ਖ਼ੁਲਾਸਾ

04/10/2023 5:37:32 PM

ਬਠਿੰਡਾ (ਵਰਮਾ) : ਪੰਜਾਬ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਾਰਨ ਸੁਰਖੀਆਂ ’ਚ ਆਈ ਕੇਂਦਰੀ ਜੇਲ੍ਹ ਬਠਿੰਡਾ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ’ਚ ਦਰਜਨ ਦੇ ਕਰੀਬ ਕੈਦੀਆਂ ਨੇ ਇਕੱਠੇ ਹੋ ਕੇ ਅਧਿਕਾਰੀਆਂ ’ਤੇ ਨਸ਼ਿਆਂ ਨੂੰ ਲੈ ਕੇ ਗੰਭੀਰ ਦੋਸ਼ ਲਾਉਂਦਿਆਂ ਜੇਲ੍ਹ ’ਚ ਮੋਬਾਇਲ ਫੋਨ ਆਦਿ ਵੇਚੇ ਜਾਣ ਦੇ ਇਲਜ਼ਾਮ ਵੀ ਲਾਏ ਹਨ। ਇਸ ਮਾਮਲੇ ’ਚ ਹਵਾਲਾਤੀ ਮਨੀ ਪਾਰਸ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਕੁਮਾਰ, ਹਰਦੀਪ ਸਿੰਘ, ਹਰਪਾਲ ਸਿੰਘ, ਹਰਬੰਤ ਸਿੰਘ, ਨਵਤੇਜ ਸਿੰਘ, ਮਨਜੀਤ ਸਿੰਘ, ਰਣਜੋਧ ਸਿੰਘ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਖ਼ਿਲਾਫ਼ ਪਹਿਲਾਂ ਵੀ ਕਥਿਤ ਤੌਰ ’ਤੇ ਧੱਕੇਸ਼ਾਹੀ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ : ਨਵਾਂ ਖ਼ੁਲਾਸਾ: ਅੰਮ੍ਰਿਤਪਾਲ ਕਰਨਾ ਚਾਹੁੰਦਾ ਸੀ ਸਰੰਡਰ ਪਰ ਇਸ ਵਿਅਕਤੀ ਦੀ ਸਲਾਹ ’ਤੇ ਹੋਇਆ ਫ਼ਰਾਰ

ਜੇਲ੍ਹ ਪ੍ਰਸ਼ਾਸਨ ਮੁਤਾਬਕ ਇਨ੍ਹਾਂ ਸਾਰੇ ਕੈਦੀਆਂ ਨੇ ਬਾਹਰੋਂ ਮੋਬਾਇਲ ਲੈ ਕੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਵੀਡੀਓ ਬਣਾਈ। ਇਸ ਤੋਂ ਬਾਅਦ ਇਹ ਸਾਰੇ ਬੰਦੀ ਜੇਲ੍ਹ ਪ੍ਰਸ਼ਾਸਨ ’ਤੇ ਦਬਾਅ ਬਣਾ ਰਹੇ ਸਨ ਕਿ ਉਹ ਜੇਲ੍ਹ ’ਚ ਨਸ਼ਾ ਵੇਚਣ, ਮੋਬਾਇਲ, ਸਿਗਰਟ ਆਦਿ ਸਪਲਾਈ ਕਰਨ ਦੇਣ। ਅਜਿਹਾ ਨਾ ਕਰਨ ’ਤੇ ਉਨ੍ਹਾਂ ਰਿਕਾਰਡ ਕੀਤੀ ਵੀਡੀਓ ਵਾਇਰਲ ਕਰਨ ਦੀ ਧਮਕੀ ਵੀ ਦਿੱਤੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ।

ਵੀਡੀਓ ਬਣਾਉਣ ਵਾਲੇ ਇਨ੍ਹਾਂ ਕੈਦੀਆਂ ਵਿਚੋਂ ਅੱਧੀ ਦਰਜਨ ਦੇ ਕਰੀਬ ਕੈਦੀਆਂ ਨੂੰ ਸੂਬੇ ਦੀਆਂ ਤਿੰਨ ਵੱਖ-ਵੱਖ ਜੇਲ੍ਹਾਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਬਠਿੰਡਾ ਦੀ ਇਸ ਜੇਲ੍ਹ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਚਾਰ ਦੇ ਕਰੀਬ ਖ਼ਤਰਨਾਕ ਗੈਂਗਸਟਰ ਬੰਦ ਹਨ ਅਤੇ ਜੇਲ੍ਹ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰੀ ਸੁਰੱਖਿਆ ਬਲਾਂ ਨੂੰ ਸੌਂਪੀ ਗਈ ਹੈ।

ਇਹ ਵੀ ਪੜ੍ਹੋ :  ਪਾਸਪੋਰਟ ਅਪਲਾਈ ਕਰਨ ਵਾਲੇ ਧਿਆਨ ਦੇਣ, ਕਿਤੇ ਤੁਸੀਂ ਵੀ ਨਾ ਹੋ ਜਾਇਓ ਅਜਿਹੀ ਠੱਗੀ ਦਾ ਸ਼ਿਕਾਰ

ਦੂਜੇ ਪਾਸੇ ਵਾਇਰਲ ਹੋ ਰਹੀ ਇਸ ਵੀਡੀਓ ਵਿਚ ਕੈਦੀਆਂ ਨੇ ਜੇਲ੍ਹ ਦੇ ਚਾਰ ਡਿਪਟੀ ਸੁਪਰਡੈਂਟਾਂ ਅਤੇ ਸਹਾਇਕ ਸੁਪਰਡੈਂਟਾਂ ’ਤੇ ਗੰਭੀਰ ਦੋਸ਼ ਲਾਉਂਦਿਆਂ ਦਾਅਵਾ ਕੀਤਾ ਹੈ ਕਿ ਉਹ ਨਸ਼ੇ ਵੇਚਦੇ ਹਨ ਅਤੇ ਪੈਸਿਆਂ ਦੇ ਬਦਲੇ ਮੋਬਾਇਲ ਫੋਨ ਦਿੰਦੇ ਹਨ। ਕੈਦੀਆਂ ਦਾ ਕਹਿਣਾ ਹੈ ਕਿ ਜੇਲ੍ਹ ਅਧਿਕਾਰੀ ਉਨ੍ਹਾਂ ਨੂੰ ਜੇਲ੍ਹ ਆਉਣ-ਜਾਣ ਸਮੇਂ ਤਲਾਸ਼ੀ ਨਹੀਂ ਲੈਂਦੇ ਅਤੇ ਇਸ ਦਾ ਫ਼ਾਇਦਾ ਉਠਾਉਂਦੇ ਹਨ।

ਉਨ੍ਹਾਂ ਨੇ ਆਪਣੇ ਇਲਜ਼ਾਮ ਵਿਚ ਕੈਦੀਆਂ ਨੂੰ ਚੰਗੀਆਂ ਬੈਰਕਾਂ ਵਿਚ ਲੱਖਾਂ ਰੁਪਏ ਮਹੀਨਾ ਦੇਣ ਦਾ ਵੀ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਦੀ ਅਧਿਕਾਰੀਆਂ ਦੀ ਗੱਲ ਨਹੀਂ ਮੰਨਦਾ ਤਾਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾਂਦੀ ਹੈ। ਵੀਡੀਓ ਵਿਚ ਕੈਦੀਆਂ ਨੇ ਆਪਣੇ ਸਾਹਮਣੇ ਪੰਜ ਮੋਬਾਇਲ ਰੱਖੇ ਅਤੇ ਕਿਹਾ ਕਿ ਇੱਥੇ ਪੈਸੇ ਨਾਲ ਸਭ ਕੁਝ ਖ਼ਰੀਦਿਆ ਜਾਂਦਾ ਹੈ ਅਤੇ ਕੋਈ ਸੁਰੱਖਿਆ ਨਹੀਂ ਹੈ।

ਇਹ ਵੀ ਪੜ੍ਹੋ :  ਮੋਹਾਲੀ ’ਚ ਕੰਮ ਕਰਦੀਆਂ 2 ਕੁੜੀਆਂ ਨੂੰ ਹੋਇਆ ਪਿਆਰ, ਲਿਵ ਇਨ 'ਚ ਰਹਿਣ ਮਗਰੋਂ ਲਿਆ ਵਿਆਹ ਦਾ ਫ਼ੈਸਲਾ ਪਰ

ਇਸ ਸਬੰਧੀ ਕੇਂਦਰੀ ਜੇਲ੍ਹ ਬਠਿੰਡਾ ਦੇ ਸੁਪਰਡੈਂਟ ਐੱਨ. ਡੀ. ਨੇਗੀ ਨੇ ਦਾਅਵਾ ਕੀਤਾ ਕਿ ਵੀਡੀਓ ਰਾਹੀਂ ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਜੇਕਰ ਜਾਂਚ ਵਿਚ ਕਿਸੇ ਜੇਲ੍ਹ ਅਧਿਕਾਰੀ ਦੀ ਮਿਲੀਭੁਗਤ ਪਾਈ ਗਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਹੁਣ ਇੰਟਰਨੈੱਟ ਦੇ ਰਸਤੇ ਅੰਮ੍ਰਿਤਪਾਲ ਦੀ ਹੋ ਰਹੀ ਭਾਲ, ਸਾਹਮਣੇ ਆਈ ਇਹ ਗੱਲ 

ਕੈਨੇਡਾ ਤੋਂ ਵਾਇਰਲ ਹੋਈ ਵੀਡੀਓ

ਜਦੋਂ ਪਿਛਲੇ ਦਿਨੀਂ ਜੇਲ੍ਹ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੇ ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਤਾਂ ਇਨ੍ਹਾਂ ਸਾਰਿਆਂ ਨੇ ਇਹ ਵੀਡੀਓ ਕੈਨੇਡਾ ਵਿਚ ਆਪਣੇ ਇਕ ਦੋਸਤ ਨੂੰ ਭੇਜ ਕਿ ਵਾਇਰਲ ਕਰ ਦਿੱਤੀ। ਜਾਂਚ ’ਚ ਸਾਹਮਣੇ ਆਇਆ ਕਿ ਇਹ ਵੀਡੀਓ ਗੋਪੀ ਨਾਂ ਦੇ ਵਿਅਕਤੀ ਨੇ ਲੁਧਿਆਣਾ ਦੇ ਰਹਿਣ ਵਾਲੇ ਵਿਅਕਤੀ ਨੂੰ ਭੇਜੀ ਸੀ, ਜੋ ਹੁਣ ਕੈਨੇਡਾ ’ਚ ਹੈ। ਗੋਪੀ ਨੇ ਇਹ ਵੀਡੀਓ ਵਾਇਰਲ ਕਰ ਦਿੱਤੀ ਹੈ। ਪੁਲਸ ਨੇ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਛਾਉਣੀ ਦੇ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀਡੀਓ ਕੈਨੇਡਾ ਤੋਂ ਵਾਇਰਲ ਹੋਈ ਸੀ। 12 ਵਿਚੋਂ 6 ਮੁਲਜ਼ਮਾਂ ਨੂੰ ਹੋਰ ਜੇਲ੍ਹਾਂ ਵਿਚ ਤਬਦੀਲ ਕੀਤਾ ਗਿਆ ਹੈ। ਸਾਰਿਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਇੰਸਟਾਗ੍ਰਾਮ 'ਤੇ ਅਸ਼ਲੀਲ ਤਸਵੀਰਾਂ ਪਾ ਕੇ ਸ਼ੁਰੂ ਹੁੰਦੀ ਸੀ ਗੰਦੀ ਖੇਡ, ਇੰਝ ਖੁੱਲ੍ਹਿਆ ਜਸਨੀਤ ਕੌਰ ਦਾ ਭੇਤ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News