ਕੁੜੀ ਨੂੰ ਦਰਸ਼ਨ ਕਰਨ ਜਾਣ ਤੋਂ ਰੋਕਣ ਦੀ ਵਾਇਰਲ ਵੀਡੀਓ 'ਤੇ ਸ਼੍ਰੋਮਣੀ ਕਮੇਟੀ ਨੇ ਦਿੱਤਾ ਸਪੱਸ਼ਟੀਕਰਨ

04/17/2023 3:45:55 PM

ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਈ ਕੁੜੀ ਨੂੰ ਇਕ ਸੇਵਾਦਾਰ ਵੱਲੋਂ ਰੋਕਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਕੁੜੀ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਆਈ ਸੀ ਪਰ ਉਸ ਨੂੰ ਦਰਸ਼ਨੀ ਡਿਓੜੀ ਮੂਹਰੇ ਰੋਕ ਲਿਆ ਗਿਆ। ਕਿਹਾ ਜਾ ਰਿਹਾ ਹੈ ਕਿ ਕੁੜੀ ਨੇ ਚਿਹਰੇ 'ਤੇ ਤਿਰੰਗਾ ਬਣਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਇਕ ਸੇਵਾਦਾਰ ਨੇ ਉਸ ਨੂੰ ਅੰਦਰ ਜਾਣ ਤੋਂ ਰੋਕਿਆ।

ਇਹ ਵੀ ਪੜ੍ਹੋ- 'ਆਪ' ਸੁਪਰੀਮੋ ਨੂੰ ਤਲਬ 'ਤੇ ਵਿਰੋਧ, ਮੰਤਰੀ ਧਾਲੀਵਾਲ ਬੋਲੇ- ਕੇਜਰੀਵਾਲ ਦੇ ਵਧਦੇ ਕੱਦ ਤੋਂ ਭਾਜਪਾ ਬੌਖਲਾਈ

ਇਸ ਵਾਇਰਲ ਵੀਡੀਓ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਤੀਰਥ ਸਥਾਨ ਹੈ। ਹਰ ਧਾਰਮਿਕ ਸਥਾਨ ਦੀ ਆਪਣੀ ਮਰਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਮਰਿਆਦਾ 'ਚ ਆਉਂਦਾ ਹੈ ਕਿ ਕੋਈ ਵੀ ਨਸ਼ਾ ਕਰਕੇ ਜਾਂ ਨਸ਼ਾ ਲੈ ਕੇ ਨਾ ਆਵੇ, ਵਿਅਕਤੀ ਆਪਣਾ ਪਹਿਰਾਵਾ ਸਹੀ ਤਰ੍ਹਾਂ ਰੱਖ ਕੇ ਆਵੇ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਤੇ ਪਹਿਰੇਦਾਰ ਇਸ ਗੱਲ ਨੂੰ ਲੈ ਕੇ ਸੁਚੇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਨੇ ਦੁਰਵਿਵਹਾਰ ਕੀਤਾ ਹੈ ਤਾਂ ਮੈਂ ਜਨਰਲ ਸਕੱਤਰ ਹੋਣ ਦੇ ਨਾਅਤੇ ਇਸ ਗੱਲ ਦੀ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਅਜਿਹੀ ਵੀਡੀਓ ਵਾਇਰਲ ਕਰਕੇ ਗੱਲ ਨੂੰ ਤੁੂਲ ਦਿੱਤਾ ਜਾ ਰਿਹਾ ਹੈ ਤੇ ਜਾਣਬੁੱਝ ਕੇ ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੀਤੇ ਵੱਡੇ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News