ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ ਬੰਨ੍ਹਿਆ
Wednesday, Aug 12, 2026 - 03:47 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਤੋਂ ਇਕ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਪਿਓ ਆਪਣੇ ਪੁੱਤ ਨੂੰ ਜੰਜੀਰ ਨਾਲ ਬੰਨ੍ਹ ਕੇ ਸਰਕਾਰੀ ਹਸਪਤਾਲ ਲੈ ਕੇ ਪੁੱਜਾ। ਪਿਤਾ ਦਾ ਦੋਸ਼ ਹੈ ਕਿ ਉਸ ਦੇ ਪੁੱਤ ਨੂੰ ਚੋਰੀ ਦੇ ਸ਼ੱਕ 'ਚ ਕੁੱਝ ਲੋਕਾਂ ਨੇ ਫੜ੍ਹ ਕੇ ਕੱਪੜੇ ਉਤਾਰ ਕੇ ਬੇਰਹਿਮੀ ਨਾਲ ਕੁੱਟਿਆ ਅਤੇ ਇਸ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਸ ਤੋਂ ਬਾਅਦ ਉਸ ਦੇ ਪੁੱਤ ਦੀ ਮਾਨਸਿਕ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਪੀੜਤ ਦੇ ਪਿਤਾ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰੌਬਿਨ ਇਕ ਹੇਅਰ ਸੈਲੂਨ 'ਤੇ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
ਦੋਸ਼ ਹੈ ਕਿ ਉੱਥੇ ਸਥਾਨਕ ਲੋਕਾਂ ਨੇ ਉਸ ਨੂੰ ਚੋਰੀ ਦੇ ਦੋਸ਼ 'ਚ ਫੜ੍ਹ ਲਿਆ ਅਤੇ ਉਸ ਦੇ ਕੱਪੜੇ ਉਤਾਰ ਕੇ ਕੁੱਟਮਾਰ ਕੀਤੀ। ਇਸ ਦੀ ਵੀਡੀਓ ਵੀ ਬਣਾਈ ਗਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ। ਪਿਤਾ ਦੇ ਮੁਤਾਬਕ ਇਸ ਘਟਨਾ ਤੋਂ ਬਾਅਦ ਰੌਬਿਨ ਦੀ ਮਾਨਸਿਕ ਹਾਲਤ ਵਿਗੜ ਗਈ। ਕਈ ਵਾਰ ਉਹ ਠੀਕ ਰਹਿੰਦਾ ਹੈ ਪਰ ਬਹੁਤੀ ਵਾਰ ਉਹ ਘਰੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਇਹੀ ਕਾਰਨ ਹੈ ਕਿ ਪਰਿਵਾਰ ਨੂੰ ਜੰਜੀਰ ਨਾਲ ਬੰਨ੍ਹਣ ਲਈ ਮਜਬੂਰ ਹੈ।
ਇਹ ਵੀ ਪੜ੍ਹੋ : SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ
ਭਜਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤ ਵਾਰ-ਵਾਰ ਕਹਿੰਦਾ ਹੈ ਕਿ ਉਹ ਮਰਨਾ ਚਾਹੁੰਦਾ ਹੈ। ਉਸ ਨੇ ਕਿਹਾ ਕਿ ਉਹ ਆਪਣੇ ਪੁੱਤ ਨੂੰ ਜੰਜੀਰਾਂ 'ਚ ਨਹੀਂ ਬੰਨ੍ਹਣਾ ਚਾਹੁੰਦਾ ਪਰ ਉਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਕੋਲ ਇਹੀ ਰਾਹ ਬਚਿਆ ਹੈ। ਹੁਣ ਉਹ ਆਪਣੇ ਪੁੱਤ ਨੂੰ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਹਨ ਅਤੇ ਪਰਿਵਾਰ ਵਲੋਂ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ। ਫਿਲਹਾਲ ਹਸਪਤਾਲ 'ਚ ਰੌਬਿਨ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਨੇ ਇਸ ਦੀ ਸਥਿਤੀ ਠੀਕ ਦੱਸੀ ਹੈ। ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਵੀ ਭੇਜ ਦਿੱਤੀ ਗਈ ਹੈ। ਹੁਣ ਪੁਲਸ ਵਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
