ਅਹਿਮ ਖ਼ਬਰ : ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਭਲਕੇ ਤੋਂ ਖੋਲ੍ਹਣ ਦਾ ਫ਼ੈਸਲਾ

Tuesday, Nov 10, 2020 - 09:40 PM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਵਲੋਂ ਵਿਰਾਸਤ-ਏ-ਖ਼ਾਲਸਾ ਭਲਕੇ ਤੋਂ ਖੋਲ੍ਹਣ ਦਾ ਫ਼ੈਸਲਾ

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਕੋਰੋਨਾ ਮਹਾਮਾਰੀ ਕਰਕੇ ਬੰਦ ਕੀਤਾ ਗਿਆ ਵਿਰਾਸਤ-ਏ-ਖ਼ਾਲਸਾ 11 ਨਵੰਬਰ ਤੋਂ ਦੇਸ਼-ਵਿਦੇਸ਼ ਦੇ ਸੈਲਾਨੀ ਲਈ ਮੁੜ ਖੋਲ੍ਹਿਆ ਜਾ ਰਿਲਈਹਾ ਹੈ। ਸੈਲਾਨੀਆਂ ਲਈ ਖੋਲ੍ਹਣ ਲਈ ਵਿਰਾਸਤ-ਏ-ਖ਼ਾਲਸਾ ਦੇ ਸਮੁੱਚੇ ਕੰਪਲੈਕਸ ਨੂੰ ਸੈਨੀਟਾਈਜ਼ ਕਰਵਾਇਆ ਜਾ ਰਿਹਾ ਹੈ ਅਤੇ ਇਸ ਕੰਮ ਦੇ ਮੁਕੰਮਲ ਹੋਣ ਤੋਂ ਬਾਅਦ 11 ਨਵੰਬਰ ਨੂੰ ਮੁੜ ਇਸ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ :  ਸ਼ੌਂਕ ਅੱਗੇ ਫਿੱਕੇ ਪਏ ਮੁੱਲ, 8 ਲੱਖ 'ਚ ਵਿਕਿਆ 0001 ਨੰਬਰ

ਕੋਵਿਡ-19 ਤੋਂ ਬਚਾਅ ਲਈ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੈਲਾਨੀ ਵਿਰਾਸਤ-ਏ-ਖ਼ਾਲਸਾ ਨੂੰ ਵੇਖ ਸਕਣਗੇ। ਇਸ ਲਈ ਥਰਮਲ ਸਕੈਨਿੰਗ, ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣ ਤੋਂ ਇਲਾਵਾ ਸੈਨੀਟਾਈਜ਼ਰ ਆਦਿ ਦੀ ਵਰਤੋਂ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ :  ਖ਼ੁਫੀਆ ਏਜੰਸੀ ਵਲੋਂ ਫੜੇ ਮਹਿੰਗੇ ਵਿਦੇਸ਼ੀ ਪੰਛੀ ਬਣਨਗੇ ਪੰਜਾਬ ਦੀ 'ਸ਼ਾਨ'

ਪੰਜਾਬ ਸਰਕਾਰ ਦੇ ਟੂਰਿਜ਼ਮ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ  ਸਰਕਾਰ ਵੱਲੋਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਿੱਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਵਿਰਾਸਤ-ਏ-ਖ਼ਾਲਸਾ ਕੰਪਲੈਕਸ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕੀਤਾ ਜਾ ਰਿਹਾ ਹੈ, ਉਥੇ ਹੀ ਆਉਣ ਵਾਲੇ ਸੈਲਾਨੀਆਂ ਨੂੰ ਗ੍ਰਹਿ ਮੰਤਰਾਲੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਕੋਵਿਡ ਬਚਾਅ ਲਈ ਸਾਵਧਾਨੀਆਂ ਦਾ ਪਾਲਣ ਕਰਨਾ ਹੋਵੇਗਾ।

ਇਹ ਵੀ ਪੜ੍ਹੋ :  ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਪੰਜਾਬ ਸਰਕਾਰ ਦੀਆਂ ਜਨਤਾ ਨੂੰ ਜ਼ਰੂਰੀ ਹਿਦਾਇਤਾਂ


author

Gurminder Singh

Content Editor

Related News