ਨਵੇਂ ਸਾਲ ਦੇ ਪਹਿਲੇ ਦਿਨ 5 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ

Sunday, Jan 02, 2022 - 01:06 PM (IST)

ਨਵੇਂ ਸਾਲ ਦੇ ਪਹਿਲੇ ਦਿਨ 5 ਹਜ਼ਾਰ ਤੋਂ ਵੱਧ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)- ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਕਿ ਸ਼ਨੀਵਾਰ ਨੂੰ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਦੇ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਦੀਦਾਰ ਕੀਤੇ ਅਤੇ ਪੰਜਾਬ ਦੇ 550 ਸਾਲਾਂ ਦੇ ਗੌਰਵਮਈ ਇਤਿਹਾਸ ਨੂੰ ਜਾਣ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਤਰਜ਼ਮਾਨੀ ਕਰਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਨੂੰ ਵੇਖਣ ਲਈ ਅਕਸਰ ਹੀ ਵੱਡੀ ਗਿਣਤੀ ਵਿਚ ਸੈਲਾਨੀਆਂ ਦੀ ਆਮਦ ਬਣੀ ਰਹਿੰਦੀ ਹੈ ਪਰ ਕੁਝ ਖ਼ਾਸ ਮੌਕਿਆਂ ’ਤੇ ਸੰਗਤਾਂ ਦਾ ਠਾਠਾਂ ਮਾਰਦਾ ਸੈਲਾਬ ਵੀ ਇਸ ਨੂੰ ਵੇਖਣ ਲਈ ਪੁੱਜਦਾ ਹੈ। ਇਸੇ ਤਹਿਤ ਨਵੇਂ ਸਾਲ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਵਿਰਾਸਤ-ਏ-ਖ਼ਾਲਸਾ ਵਿਖੇ 5246 ਸੈਲਾਨੀ ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਕੋਨਿਆਂ ਸਣੇ ਵਿਦੇਸ਼ਾਂ ਤੋਂ ਵੀ ਪੁੱਜੇ।

ਇਹ ਵੀ ਪੜ੍ਹੋ: ਜਲੰਧਰ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਨੌਜਵਾਨਾਂ ਨੇ ਮਚਾਇਆ ਘੜਮੱਸ, ਵੀਡੀਓ 'ਚ ਵੇਖੋ ਪੁਲਸ ਨੇ ਕਿਵੇਂ ਵਰ੍ਹਾਏ ਫਿਰ ਡੰਡੇ

ਇਸ ਸਬੰਧੀ ਜਦੋਂ ਵਿਰਾਸਤ-ਏ-ਖ਼ਾਲਸਾ ਦੇ ਮੈਨੇਜਰ ਭੁਪਿੰਦਰ ਸਿੰਘ ਚਾਨਾ ਤੋਂ ਜਾਣਕਾਰੀ ਲਈ ਗਈ ਤਾਂ ਉਨ੍ਹਾਂ ਦੱਸਿਆ ਕਿ ਨਵੇਂ ਸਾਲ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦਾ ਖ਼ਾਸਾ ਉਤਸ਼ਾਹ ਵੇਖਣ ਨੂੰ ਮਿਲਿਆ, ਜਿਸ ਕਰਕੇ ਕੋਵਿਡ ਤੋਂ ਬਾਅਦ ਪਹਿਲੀ ਵਾਰ ਵਿਰਾਸਤ-ਏ-ਖ਼ਾਲਸਾ ਨੂੰ 5 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਵੇਖਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਅੱਜ ਸਮੁੱਚੀ ਪਾਰਕਿੰਗ ਪੂਰੀ ਸਮਰੱਥਾ ਅਨੁਸਾਰ ਭਰੀ ਰਹੀ ਉੱਥੇ ਹੀ ਪਾਸ ਲੈਣ ਦੇ ਲਈ ਵੀ ਸ਼ਰਧਾਲੂਆਂ ਨੂੰ ਲੰਬੀਆਂ ਕਤਾਰਾਂ ਵਿਚ ਉਡੀਕ ਕਰਨੀ ਪਈ ਪਰ ਇੱਥੇ ਇਹ ਦੱਸਣਾ ਬਣਦਾ ਹੈ ਕਿ ਵਿਰਾਸਤ-ਏ-ਖ਼ਾਲਸਾ ਵੇਖਣ ਲਈ ਆਉਣ ਵਾਲਿਆਂ ਦੇ ਕੋਵਿਡ ਵੈਕਸੀਨ ਲੱਗੇ ਹੋਣ ਦੀ ਪੁਸ਼ਟੀ ਕਰਨ ਉਪਰੰਤ ਹੀ ਦਾਖ਼ਲਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਰੈਲੀਆਂ ’ਚ ਉਮੀਦਵਾਰਾਂ ਦਾ ਐਲਾਨ ਕਾਂਗਰਸ ਕਲਚਰ ਨਹੀਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News