ਅਹਿਮ ਖ਼ਬਰ : ਪੰਜਾਬ ''ਚ ''ਵਿਰਾਸਤ-ਏ-ਖ਼ਾਲਸਾ'' ਸਮੇਤ ''ਅਜਾਇਬ ਘਰ'' ਇਸ ਤਾਰੀਖ਼ ਤੱਕ ਰਹਿਣਗੇ ਬੰਦ

03/26/2021 2:44:48 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਭਰ ਵਿਚ ਕੋਵਿਡ-19 ਮਾਮਲਿਆਂ ਵਿਚ ਅਚਾਨਕ ਹੋਏ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ 10 ਅਪ੍ਰੈਲ, 2021 ਤੱਕ ਆਮ ਲੋਕਾਂ ਲਈ ਅਜਾਇਬ ਘਰਾਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਨੂੰ ਵੀ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 'ਕੈਪਟਨ' ਦੀ ਤੁਲਨਾ ਗੁਰੂ ਸਾਹਿਬਾਨ ਨਾਲ ਕਰਕੇ ਬੁਰੇ ਫਸੇ ਕਾਂਗਰਸੀ, ਅਕਾਲੀ ਦਲ ਨੇ ਕੀਤੀ ਇਹ ਮੰਗ

ਸਿੱਖ ਵਿਰਾਸਤ ਅਤੇ ਸੱਭਿਆਚਾਰ ਦੇ ਇਸ ਵਿਸ਼ਵ ਪ੍ਰਸਿੱਧ ਅਜਾਇਬ ਘਰ ਵਿਚ ਜਨਤਕ ਦਾਖ਼ਲੇ ’ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿਚ ਇਕ ਜਗ੍ਹਾ ਇਕੱਤਰ ਨਾ ਹੋਣ।

ਇਹ ਵੀ ਪੜ੍ਹੋ : 'ਪੰਜਾਬ ਪੁਲਸ' 'ਚ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਜਲਦ ਹੋਵੇਗੀ ਭਰਤੀ

ਇਸ ਬਾਰੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ ਕਿ ਸੂਬੇ ਅੰਦਰ ਕੋਰਨਾ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਇਨ੍ਹਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਦੀ ਲੋੜ ਹੈ। ਇਸ ਲਈ ਵਿਰਾਸਤ-ਏ-ਖਾਲਸਾ ਸਮੇਤ ਸਾਰੇ ਅਜਾਇਬ ਘਰਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਨੋਟ : ਪੰਜਾਬ 'ਚ ਵੱਧਦੇ ਕੋਰੋਨਾ ਕੇਸਾਂ ਕਾਰਨ ਸਰਕਾਰ ਵੱਲੋਂ ਲਏ ਗਏ ਉਪਰੋਕਤ ਫ਼ੈਸਲੇ ਬਾਰੇ ਦਿਓ ਆਪਣੀ ਰਾਏ
 


Babita

Content Editor

Related News