ਅਹਿਮ ਖ਼ਬਰ: 1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਗੋਲਡਨ ਟੈਂਪਲ ਪਲਾਜ਼ਾ ਰਹਿਣਗੇ ਬੰਦ

07/24/2022 12:47:49 AM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ, ਦਲਜੀਤ) : ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ’ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ 24 ਜੁਲਾਈ ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ/ਜ਼ਰੂਰੀ ਮੁਰੰਮਤ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ’ਚ 2 ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ’ਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ’ਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਨੂੰ ਉਨ੍ਹਾਂ ਜ਼ਰੂਰੀ ਮੁਰੰਮਤਾਂ ਤੇ ਰੱਖ-ਰਖਾਓ ਲਈ ਬੰਦ ਰੱਖਿਆ ਜਾਂਦਾ ਹੈ, ਜੋ ਕਿ ਆਮ ਦਿਨਾਂ ’ਚ ਨਹੀਂ ਹੋ ਸਕਦੀਆਂ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਤਾਂ ਕਿ ਕਿਸੇ ਸੈਲਾਨੀ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ, ਜਦਕਿ 2 ਅਗਸਤ ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ੍ਹ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਕੈਨੇਡਾ 'ਚ ਯਾਦਗਾਰੀ ਗੁਰੂ ਨਾਨਕ ਵਿਲੇਜ ਵੇ ਸਟ੍ਰੀਟ ਸਾਈਨ ਦਾ ਕੀਤਾ ਗਿਆ ਉਦਘਾਟਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News