ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ''ਚ ਇਕ ਵਾਰ ਫਿਰ ਹਾਸਿਲ ਕੀਤਾ ਪਹਿਲਾ ਸਥਾਨ

Thursday, Jul 01, 2021 - 10:40 PM (IST)

ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ''ਚ ਇਕ ਵਾਰ ਫਿਰ ਹਾਸਿਲ ਕੀਤਾ ਪਹਿਲਾ ਸਥਾਨ

ਚੰਡੀਗੜ੍ਹ(ਅਸ਼ਵਨੀ)- ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਇਕ ਹੋਰ ਕੀਰਤੀਮਾਨ ਸਥਾਪਿਤ ਕਰਕੇ ਇਸ ਸਾਲ ਵੀ ਸੂਬਾ ਪੱਧਰੀ ਊਰਜਾ ਬਚਾਓ ਅਵਾਰਡ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੀ ਵਾਰ ਰਾਜ ਪੱਧਰੀ ਊਰਜਾ ਬਚਾਓ ਅਵਾਰਡ ਹਾਸਿਲ ਕੀਤਾ ਹੈ।

ਇਹ ਵੀ ਪੜ੍ਹੋ- ਡਾਰਕ ਵੈੱਬ ਦੇ ਜ਼ਰੀਏ ਵਿਕ ਰਹੀ ਹੈ ਲੋਕਾਂ ਦੀ ਪ੍ਰਾਇਵੇਸੀ, ਕਰੋੜਾਂ ਦਾ ਹੁੰਦਾ ਹੈ ਕਾਰੋਬਾਰ

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੁਨੀਆਂ ਭਰ ਦੇ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ-ਏ-ਖਾਲਸਾ ਵਲੋਂ ਲਗਾਤਾਰ ਕੀਰਤੀਮਾਨ ਸਥਾਪਿਤ ਕਰਨ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਸ ਮਹਾਨ ਅਜਾਇਬ ਘਰ ਨੇ ਲਿਮਕਾ ਬੁੱਕ ਆਫ਼ ਰਿਕਾਰਡਜ਼, ਇੰਡੀਆ ਬੁੱਕ ਆਫ਼ ਰਿਕਾਰਡਜ਼ ਅਤੇ ਵਰਲਡ ਬੁੱਕ ਆਫ਼ ਰਿਕਾਰਡਜ਼ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ, ਉੱਥੇ ਉਰਜ਼ਾ ਬਚਉਣ ਵਿਚ ਵੀ ਵਿਲੱਖਣ ਪਛਾਣ ਬਣਾਈ ਹੈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ, ਬੋਨੀ ਅਜਨਾਲਾ ਤੇ ਵਲਟੋਹਾ ’ਤੇ ਥਾਣਾ ਬਿਆਸ ’ਚ ਪਰਚਾ ਦਰਜ

ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ ਹੋਣ ਵਾਲੀ ਬਿਜਲੀ ਦੀ ਖਪਤ ਨੂੰ ਘਟਾਉਣ ਦੇ ਲਈ ਲਗਾਤਾਰ ਵਿਸੇਸ਼ ਉਪਰਾਲੇ ਕੀਤੇ ਜਾਂਦੇ ਰਹੇ ਹਨ। ਇਸੇ ਦੇ ਤਹਿਤ ਇਸ ਵਾਰ ਵੀ ਲਗਾਤਾਰ ਤੀਸਰੀ ਵਾਰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵਲੋਂ ਕਰਵਾਏ ਗਏ ਪੰਜਾਬ ਪੱਧਰੀ ਐਨਰਜੀ ਕੰਜ਼ਰਵੇਸ਼ਨ ਅਵਾਰਡਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਹੈਟ੍ਰਿਕ ਮਾਰ ਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਸਮੁੱਚੇ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਅਜਿਹੇ ਯਤਨ ਭਵਿੱਖ ਵਿਚ ਵੀ ਜਾਰੀ ਰੱਖਣ ਲਈ ਕਿਹਾ।


author

Bharat Thapa

Content Editor

Related News