ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਹੁਣ ਇਹ ਰਹੇਗਾ ਖੋਲ੍ਹਣ ਦਾ ਸਮਾਂ

03/04/2023 9:32:45 AM

ਸ੍ਰੀ ਅਨੰਦਪੁਰ ਸਾਹਿਬ (ਸੰਧੂ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਸੁਚਾਰੂ ਪ੍ਰਬੰਧਾਂ ਦੇ ਦਿੱਤੇ ਨਿਰਦੇਸ਼ ਉਪਰੰਤ ਸੈਰ-ਸਪਾਟਾ ਵਿਭਾਗ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਪਹਿਲਾਂ ਇਹ ਮਿਊਜ਼ੀਅਮ ਸੈਲਾਨੀਆਂ ਲਈ 6.30 ਘੰਟੇ ਖੋਲ੍ਹਿਆ ਜਾਂਦਾ ਹੈ, ਪਹਿਲਾਂ ਲਗਭਗ 4200 ਸੈਲਾਨੀ ਰੋਜ਼ਾਨਾ ਮਿਊਜ਼ੀਅਮ ’ਚ ਪਹੁੰਚਦੇ ਸਨ, ਜਦਕਿ ਇਹ ਸਮਾਂ ਵੱਧਣ ਨਾਲ ਇਹ ਗਿਣਤੀ ਲਗਭਗ 25 ਹਜ਼ਾਰ ਹੋਣ ਦੀ ਸੰਭਾਵਨਾ ਹੈ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ 12 ਘੰਟੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਹੰਗਾਮਾ, ਰਾਜਪਾਲ ਵੱਲੋਂ ਭਾਸ਼ਣ ਦੌਰਾਨ 'ਮੇਰੀ ਸਰਕਾਰ' ਕਹਿਣ ਤੋਂ ਔਖੇ ਹੋਏ ਕਾਂਗਰਸੀ

ਸਕੱਤਰ ਸੈਰ-ਸਪਾਟਾ ਗੁਰਕਿਰਤ ਕ੍ਰਿਪਾਲ ਸਿੰਘ ਇਸ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ’ਚ ਸੈਰ-ਸਪਾਟਾ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਦੌਰਾ ਅਤੇ ਇਸ ਇਲਾਕੇ ’ਚ ਸੈਰ-ਸਪਾਟਾਂ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਦੌਰਾ ਕਰ ਚੁੱਕੇ ਹਨ। ਡਾਇਰੈਕਟਰ ਸੈਰ-ਸਪਾਟਾ ਅੰਮ੍ਰਿਤ ਕੌਰ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਦਾ ਸਮਾਂ ਵਧਾਉਣ ਅਤੇ ਇਸ ਨੂੰ ਸੈਲਾਨੀਆਂ ਵੱਲੋਂ ਹੋਰ ਵੱਧ ਗਿਣਤੀ ’ਚ ਦੇਖੇ ਜਾਣ ਲਈ ਪ੍ਰਪੋਜ਼ਲ ਨੂੰ ਪ੍ਰਵਾਨਗੀ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ’ਚ ਕ੍ਰਾਫਟ ਮੇਲਾ ਲਗਾ ਕੇ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਇਕ ਨਿਵੇਕਲੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ ਦੋ ਵੱਡੇ ਤੋਹਫ਼ੇ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ’ਚ ਹੋਲੇ ਮਹੱਲੇ ਦੇ ਪ੍ਰਬੰਧਾਂ ਅਤੇ ਸੈਰ-ਸਪਾਟਾ ਵਿਭਾਗ ਵੱਲੋਂ ਸ਼ੁਰੂ ਕੀਤੇ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਰਫ਼ਤਾਰ ਦੇਣ ਅਤੇ ਲੋਕਾਂ ਨੂੰ ਸਮਰਪਿਤ ਕਰਨ ਲਈ ਨਿਰੰਤਰ ਜਾਇਜ਼ਾ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਵਿਰਾਸਤ-ਏ-ਖਾਲਸਾ ਦਾ ਸਮਾਂ ਵਧਾਉਣ ਨਾਲ ਵੱਡੀ ਗਿਣਤੀ ਸੈਲਾਨੀਆਂ ਵੱਲੋਂ ਇਸ ਨੂੰ ਦੇਖੇ ਜਾਣ ਦੀ ਸੰਭਾਵਨਾ ਹੈ। ਸੈਰ-ਸਪਾਟਾ ਮੰਤਰੀ ਵੱਲੋ ਹੋਲੇ ਮਹੱਲੇ ਦੌਰਾਨ ਵਿਰਾਸਤ -ਏ-ਖਾਲਸਾ ਦੇ ਦਾਖ਼ਲਾ ਪਾਸ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੈਲਾਨੀਆਂ ਲਈ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita