ਸਿੱਧੂ ਨੇ ਭਾਰਤ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਗਲ ਲਾਇਆ : ਵਲਟੋਹਾ (ਵੀਡੀਓ)

08/18/2018 5:59:48 PM

ਅੰਮ੍ਰਿਤਸਰ : ਪਾਕਿਸਤਨ ਦੇ ਫੌਜ ਮੁਖੀ ਨਾਲ ਜੱਫੀ ਪਾਉਣ 'ਤੇ ਵਿਰੋਧੀਆਂ ਵਲੋਂ ਲਗਾਤਾਰ ਨਵਜੋਤ ਸਿੱਧੂ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਸਿੱਧੂ ਨੂੰ ਦੇਸ਼ ਭਗਤੀ ਦੀਆਂ ਗੱਲਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ। ਵਲਟੋਹਾ ਨੇ ਕਿਹਾ ਕਿ ਸਿੱਧੂ ਨੇ ਭਾਰਤ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਗਲ ਲਗਾਇਆ ਹੈ ਅਤੇ ਸਿੱਧੂ ਦੀ ਇਸ ਹਰਕਤ ਕਾਰਨ ਦੇਸ਼ ਵਾਸੀਆਂ ਨੂੰ ਦੁੱਖ ਪਹੁੰਚਿਆ ਹੈ। ਵਲਟੋਹਾ ਨੇ ਕਿਹਾ ਕਿ ਇੰਨੀ ਜਲਦੀ ਤਾਂ ਗਿਰਗਿਟ ਵੀ ਨਹੀਂ ਰੰਗ ਬਦਲਦਾ ਜਿੰਨੀ ਜਲਦੀ ਨਵਜੋਤ ਸਿੱਧੂ ਬਦਲਦੇ ਹਨ। 
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਪਾਕਿਸਤਾਨ ਇਮਰਾਨ ਖਾਨ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ ਹੋਏ ਹਨ। ਇਸ ਪ੍ਰੋਗਰਾਮ ਤੋਂ ਬਾਅਦ ਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਪਾਕਿਸਤਾਨ ਵਿਚ ਮਿਲੇ ਮਾਣ-ਸਨਮਾਨ ਨੂੰ ਉਹ ਕਦੇ ਨਹੀਂ ਭੁੱਲ ਸਕਦੇ ਹਨ। ਸਿੱਧੂ ਨੇ ਕਿਹਾ ਕਿ ਉਹ ਪਾਕਿਸਤਾਨ ਰਾਜਨੇਤਾ ਨਹੀਂ ਸਗੋਂ ਇਕ ਦੋਸਤ ਬਣ ਕੇ ਆਏ ਹਨ।


Related News