ਅਕਾਲੀ-ਬਸਪਾ ਸਰਕਾਰ ਆਉਣ ’ਤੇ ਕੀਤੇ ਵਾਅਦੇ ਇੰਨ-ਬਿੰਨ ਪੂਰੇ ਕੀਤੇ ਜਾਣਗੇ : ਪ੍ਰੋ. ਵਲਟੋਹਾ
Wednesday, Aug 04, 2021 - 11:18 AM (IST)
ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ, ਉਹ ਆਉਣ ਵਾਲੀ ਅਕਾਲੀ ਬਸਪਾ ਦੀ ਸਰਕਾਰ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਅਤੇ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਮੰਤਰੀਆਂ ਤੇ ਪਾਰਟੀ ਆਗੂਆਂ ਨਾਲ ਮਿਲਣ ਦਾ ਸਿਲਸਿਲਾ ਜਾਰੀ, ਵਿਕਾਸ ਕਾਰਜਾਂ ਦੀ ਲੈ ਰਹੇ ਫੀਡਬੈਕ
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਬੀਬੀਆਂ ਲਈ 2 ਹਜ਼ਾਰ ਰੁਪਏ ਦੀ ਮਹੀਨਾ ਰਾਸ਼ੀ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਖੇਤੀ ਲਈ ਵਰਤਿਆ ਜਾਣ ਵਾਲਾ ਡੀਜ਼ਲ 10 ਰੁਪਏ ਪ੍ਰਤੀ ਲਿਟਰ ਸਸਤਾ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਲੋਕਾਂ ਨੂੰ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ, 10 ਲੱਖ ਰੁਪਏ ਪ੍ਰਤੀ ਸਾਲ ਦੀ ਸਿਹਤ ਬੀਮਾ ਯੋਜਨਾ, ਵਿਦਿਆਰਥੀਆਂ ਲਈ 10 ਲੱਖ ਰੁਪਏ ਦਾ ਵਿਆਜ ਰਹਿਤ ਕਰਜ਼ਾ, 1 ਲੱਖ ਸਰਕਾਰੀ ਨੌਕਰੀਆਂ, ਹਰ ਜ਼ਿਲ੍ਹੇ ’ਚ ਮੈਡੀਕਲ ਕਾਲਜ, ਮਹਿਲਾਵਾਂ ਲਈ ਘੱਟੋ ਘੱਟ 50% ਰਾਖਵਾਂਕਰਨ ਨੌਜਵਾਨਾਂ ਨੂੰ 75% ਨੌਕਰੀਆਂ ਵਿਚ ਰਾਖਵਾਂਕਰਨ ਦਿੱਤਾ ਜਾਵੇਗਾ, ਪੰਜਾਬ ਦੇ ਠੇਕਾ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਪੱਕਿਆਂ ਕੀਤਾ ਜਾਵੇਗਾ ਅਤੇ ਸਾਰੇ ਦਫ਼ਤਰਾਂ ਦਾ ਮੁਕੰਮਲ ਕੰਪਿਊਟਰੀਕਰਨ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਤਿੰਨੇ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣਗੇ।
ਇਹ ਵੀ ਪੜ੍ਹੋ: ਕਰਜ਼ੇ ਦੇ ਬੋਝ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਢਾਈ ਸਾਲ ਪਹਿਲਾਂ ਵਿਆਹੇ 28 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਦਾ ਹੈ, ਉਹ ਬਿਲਕੁਲ ਪੂਰੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਨ੍ਹਾਂ ਐਲਾਨਾਂ ਨਾਲ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਦਿਖਾਈ ਦੇ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਬਸਪਾ ਗੱਠਜੋਡ ਪੰਜਾਬ ਦਾ ਰਾਜ ਭਾਗ ਸੰਭਾਲੇ ਅਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਹੋ ਸਕਣ ਕਿਉਂਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਕੁੱਟਣ ਅਤੇ ਲੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ, ਜਿਸ ਨਾਲ ਅੱਜ ਪੂਰਾ ਪੰਜਾਬ ਕਾਂਗਰਸ ਸਰਕਾਰ ਤੋਂ ਤ੍ਰਾਹ-ਤ੍ਰਾਹ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਲਾਲੀ ਸਮੁੰਦਰੀ ਵਾਲੇ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਸੰਤੋਖ ਸਿੰਘ, ਜੱਜ ਮਾਨ ਸੁਰਸਿੰਘ, ਗੁਲਜਾਰ ਸਿੰਘ ਦੌਰੀ, ਕੈਪਟਨ ਮੁਖਤਾਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਦੋਸਤ ਬਣਿਆ ਜਾਨ ਦਾ ਦੁਸ਼ਮਣ, ਭਗਤਾ ਭਾਈ ਵਿਖੇ ਦੋਸਤ ਦਾ ਬੇਰਹਿਮੀ ਨਾਲ ਕੀਤਾ ਕਤਲ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ