ਵਿਰਸਾ ਸਿੰਘ ਵਲਟੋਹਾ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਜਲਦ ਰਿਹਾਅ ਕਰਨ ਦੀ ਮੰਗ

Wednesday, Apr 20, 2022 - 05:11 PM (IST)

ਵਿਰਸਾ ਸਿੰਘ ਵਲਟੋਹਾ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਜਲਦ ਰਿਹਾਅ ਕਰਨ ਦੀ ਮੰਗ

ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਰਾਜੋਆਣਾ ਦੀ ਰਿਹਾਈ ਦੇ ਮੁੱਦੇ ਨੂੰ ਲੈ ਕੇ ਖ਼ਾਸ ਗੱਲਬਾਤ ਕੀਤੀ। ਕਾਨਫਰੰਸ ’ਚ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੇਂ-ਸਮੇਂ ’ਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਵਾਂ ਕਰਦਾ ਰਹਿੰਦਾ ਹੈ। ਇਹ ਕੋਸ਼ਿਸ਼ਾਂ ਅੱਗੇ ਵੀ ਉਦੋਂ ਤੱਕ ਜਾਰੀ ਰਹਿਣਗੀਆਂ, ਜਦੋਂ ਤੱਕ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਹੋ ਜਾਂਦੀ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਪਿਛਲੇ 25 ਤੋਂ 30 ਸਾਲਾਂ ਤੋਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ। ਪਾਰਟੀ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਜਲਦੀ ਫ਼ੈਸਲਾ ਲਵੇ।

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ

ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਰਲੀਮੈਂਟ ਵਿਚ ਸਮੇਂ-ਸਮੇਂ ’ਤੇ ਇਹ ਮਾਮਲਾ ਚੁੱਕ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ, ਜਿਸਦੀ ਅਸੀਂ ਸ਼ਲਾਘਾ ਕਰਦੇ ਹਾਂ। ਵਲਟੋਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ ਤੇ ਭਾਈ ਪਰਮਜੀਤ ਸਿੰਘ ਭਿਉਰਾ ਸਮੇਤ ਸਾਰੇ ਬੰਦੀ ਸਿੰਘਾਂ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਇਹ ਸਾਰੇ ਸਿੰਘ ਪਿਛਲੇ 25 ਤੋਂ 30 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ। ਅਕਾਲੀ ਆਗੂ ਨੇ ਕਿਹਾ ਕਿ ਬੇਸ਼ੱਕ ਇਨ੍ਹਾਂ ਸਿੰਘਾਂ ਵੱਲੋਂ ਨੌਜਵਾਨ ਹੁੰਦਿਆਂ ਭਾਵਨਾ ਵਿਚ ਵਹਿ ਕੇ ਕਦਮ ਚੁੱਕੇ ਗਏ ਸਨ ਪਰ ਹੁਣ ਇਹ ਲੰਬੇ ਅਰਸੇ ਤੋਂ ਜੇਲ੍ਹਾਂ ਵਿਚ ਹਨ। ਉਨ੍ਹਾਂ ਕਿਹਾ ਕਿ ਇਹ ਆਮ ਉਮਰ ਕੈਦ ਨਾਲੋਂ ਵੀ ਦੁੱਗਣੀਆਂ ਸਜ਼ਾਵਾਂ ਜੇਲ੍ਹਾਂ ਵਿਚ ਕੱਟ ਚੁੱਕੇ ਹਨ ਤੇ ਰਿਹਾਅ ਹੋਣਾ ਇਨ੍ਹਾਂ ਦਾ ਸੰਵਿਧਾਨਕ ਅਧਿਕਾਰ ਬਣਦਾ ਹੈ। ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ ਬਿੱਟੂ ’ਤੇ ਵਰ੍ਹਦਿਆਂ ਸ. ਵਲਟੋਹਾ ਨੇ ਕਿਹਾ ਕਿ ਜਿਥੇ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਿਹਾ ਹੈ, ਉਥੇ ਹੀ ਰਵਨੀਤ ਸਿੰਘ ਬਿੱਟੂ ਕੂੜ ਪ੍ਰਚਾਰ ਕਰ ਰਹੇ ਹਨ ਤੇ ਇਨ੍ਹਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

 

ਅਜਿਹਾ ਜਾਪਦਾ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਵਿਚ ਆਪਣੇ ਦਾਦਾ ਬੇਅੰਤ ਸਿੰਘ ਵਾਲੀ ਰੂਹ ਹੈ ਅਤੇ ਉਹ ਸਿੱਖਾਂ ਦਾ ਵਿਰੋਧੀ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਨੇ ਵੀ ਪੰਜਾਬ ਦਾ ਚੱਪਾ-ਚੱਪਾ ਨੌਜਵਾਨ ਸਿੱਖਾਂ ਦੇ ਖੂਨ ਨਾਲ ਰੰਗ ਦਿੱਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਕੀ ਅੱਜ ਵੀ ਕਾਂਗਰਸ ਪਾਰਟੀ ਸਿੱਖਾਂ ਦਾ ਵਿਰੋਧੀ ਬਣੀ ਹੋਈ ਹੈ? ਉਨ੍ਹਾਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਆਖਿਆ ਕਿ ਉਹ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨ।

ਪੜ੍ਹੋ ਇਹ ਵੀ ਖ਼ਬਰ - ਟਰੈਕਟਰ ਦਾ ਸਪੀਕਰ ਬੰਦ ਕਰਨ ਗਏ ਵਿਅਕਤੀ ਦੀ 2 ਦਿਨ ਬਾਅਦ ਘਰ ਦੇ ਛੱਪੜ ’ਚੋਂ ਮਿਲੀ ਲਾਸ਼, ਫੈਲੀ ਸਨਸਨੀ

ਵਲਟੋਹਾ ਨੇ ਕਿਹਾ ਕਿ 10 ਨਵੰਬਰ 2019 ਨੂੰ ਜਦੋਂ ਸਮੁੱਚੇ ਜਗਤ ਵਿਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਰੀ ਦੁਨੀਆ ਵਿਚ ਮਨਾਇਆ ਜਾ ਰਿਹਾ ਸੀ ਤਾਂ ਉਦੋਂ ਕੇਂਦਰ ਸਰਕਾਰ ਨੇ 8 ਬੰਦੀ ਸਿੰਘਾਂ ਨੁੰ ਰਿਹਾਅ ਕਰਨ ਤੇ 9ਵੇਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਢਾਈ ਸਾਲ ਹੋ ਚੁੱਕੇ ਹਨ ਜਦੋਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਪਰ ਹਾਲੇ ਤੱਕ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜਿਹੜੇ 8 ਸਿੰਘਾਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ, ਉਸ ’ਚੋਂ 6 ਪਹਿਲਾਂ ਹੀ ਰਿਹਾਅ ਹੋ ਚੁੱਕੇ ਸਨ। ਭਾਈ ਲਾਲ ਸਿੰਘ, ਭਾਈ ਨੰਦ ਸਿੰਘ ਤੇ ਭਾਈ ਸੁਬੇਗ ਸਿੰਘ ਤੇ 3 ਹੋਰ ਸਿੰਘ ਰਿਹਾਅ ਹੋ ਗਏ ਸਨ। ਸਿਰਫ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖਹਿੜਾ ਬੰਦ ਹਨ। ਅਸੀਂ ਕੇਂਦਰ ਨੂੰ ਚੇਤੇ ਕਰਵਾ ਰਹੇ ਹਾਂ ਕਿ ਤੁਸੀਂ ਆਪਣਾ ਨੋਟੀਫਿਕੇਸ਼ਨ ਲਾਗੂ ਨਹੀਂ ਕਰ ਰਹੇ।


author

rajwinder kaur

Content Editor

Related News