1984 ਕਤਲੇਆਮ ਦੀ ਬਰਸੀ ''ਤੇ ਪੰਜਾਬ ''ਚ ਕਾਂਗਰਸ ਦੇ ਪੁਤਲੇ ਫੂਕੇਗਾ ਅਕਾਲੀ ਦਲ : ਵਲਟੋਹਾ
Wednesday, Nov 02, 2016 - 06:52 PM (IST)

ਚੰਡੀਗੜ੍ਹ : 1984 ਕਤਲੇਆਮ ਦੀ ਬਰਸੀ ਨੂੰ ਲੈ ਕੇ ਅਕਾਲੀ ਦਲ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕਾਂਗਰਸ ਦੇ ਪੁਤਲੇ ਫੂਕਣ ਜਾ ਰਿਹਾ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 1984 ਵਿਚ ਦਿੱਲੀ ਵਿਖੇ ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਪਾਰਟੀ ਹੀ ਦੋਸ਼ੀ ਹੈ।
ਵਲਟੋਹਾ ਦਾ ਕਹਿਣਾ ਹੈ ਕਿ ਕਤਲੇਆਮ ਦੇ ਦੋਸ਼ੀ 32 ਵਰ੍ਹੇ ਬੀਤ ਜਾਣ ਤੋਂ ਬਾਅਦ ਵੀ ਕਾਨੂੰਨ ਦੀ ਗ੍ਰਿਫਤ ''ਚੋਂ ਬਾਹਰ ਹਨ ਜਿਸ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਪੂਰੇ ਪੰਜਾਬ ਵਿਚ ਪ੍ਰਦਰਸ਼ਨ ਕਰਕੇ ਇਨਸਾਫ ਦੀ ਮੰਗ ਕੀਤੀ ਜਾਵੇਗੀ।