ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ

Wednesday, Oct 16, 2024 - 11:19 AM (IST)

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਕੱਢ ਦੇਣ ਅਤੇ 10 ਸਾਲ ਤਕ ਉਸ ਨੂੰ ਪਾਰਟੀ ਵਿਚ ਮੁੜ ਸ਼ਾਮਲ ਨਾ ਕੀਤਾ ਜਾਵੇ। ਇਸ ਮਗਰੋਂ ਵਲਟੋਹਾ ਵੱਲੋਂ ਆਪ ਹੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਸਰਪੰਚੀ 'ਚ ਖੜ੍ਹੀ ਪ੍ਰਵਾਸੀ ਪਰਿਵਾਰ ਦੀ ਨੂੰਹ ਨੇ ਦਿੱਤੀ ਸਖ਼ਤ ਟੱਕਰ, ਹੈਰਾਨ ਕਰਨ ਵਾਲੇ ਨਤੀਜੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News