ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਵੀਜ਼ਾ ਬਿਨੈਕਾਰ ਕੇਂਦਰਾਂ ''ਚ ਸੇਵਾਵਾਂ ਸ਼ੁਰੂ

04/20/2022 8:22:17 PM

ਜਲੰਧਰ (ਅਨਿਲ ਸਲਵਾਨ) : ਭਾਰਤ 'ਚ ਲਾਕਡਾਊਨ ਦੇ ਸਮੇਂ ਤੋਂ ਬੰਦ ਪਏ ਯੂਰਪ ਵਿਚ ਵੀਜ਼ਾ ਬਿਨੈਕਾਰ ਕੇਂਦਰਾਂ ਨੂੰ ਮੁੜ ਖੋਲ੍ਹਣ ਬਾਰੇ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵੀਜ਼ਾ ਕੇਂਦਰਾਂ ਦੀਆਂ ਸੇਵਾਵਾਂ ਲਾਕਡਾਊਨ ਦੌਰਾਨ ਮੁਅੱਤਲ ਕਰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੂੰ ਹੁਣ ਮੁੜ ਖੋਲ੍ਹਣ ਦੀ ਸੂਚਨਾ ਮਿਲੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਸਿਰਫ਼ ਜਲੰਧਰ ਵਾਸੀਆਂ ਲਈ ਹੀ ਨਹੀਂ ਸਗੋਂ ਪੂਰੇ ਪੰਜਾਬ ਲਈ ਖੁਸ਼ਖ਼ਬਰੀ ਹੈ ਕਿਉਂਕਿ ਇਨ੍ਹਾਂ ਕੇਂਦਰਾਂ ਦੇ ਖੁੱਲ੍ਹਣ ਨਾਲ ਇਕੱਲੇ ਜਲੰਧਰ ਹੀ ਨਹੀਂ ਬਲਕਿ ਪੰਜਾਬ ਭਰ ਦੇ ਹਜ਼ਾਰਾਂ ਲੋਕ ਯੂਰਪੀਅਨ ਦੇਸ਼ਾਂ ਦੇ ਵੀਜ਼ੇ ਲਈ ਅਪਲਾਈ ਕਰਦੇ ਹਨ, ਜਿਨ੍ਹਾਂ ਨੂੰ ਇਨ੍ਹਾਂ ਕੇਂਦਰਾਂ ਦੇ ਖੁੱਲ੍ਹਣ ਨਾਲ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਵੱਲੋਂ ਕਣਕ ਦੀ ਖਰੀਦ ਦੇ ਮਿੱਥੇ 130 ਲੱਖ ਮੀਟ੍ਰਿਕ ਟਨ ਦੇ ਟੀਚੇ 'ਚੋਂ 50 ਫ਼ੀਸਦੀ ਖਰੀਦ ਕਾਰਜ ਮੁਕੰਮਲ

ਕਿਉਂਕਿ ਪਹਿਲਾਂ ਇਨ੍ਹਾਂ ਲੋਕਾਂ ਨੂੰ ਯੂਰਪੀਅਨ ਵੀਜ਼ਾ ਲੈਣ ਲਈ ਦਿੱਲੀ ਵਰਗੇ ਸ਼ਹਿਰਾਂ 'ਚ ਧੱਕੇ ਖਾਣੇ ਪੈਂਦੇ ਸਨ ਪਰ ਹੁਣ ਜਲੰਧਰ ਵਿਚ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਘਟਣਗੀਆਂ। ਕੈਨੇਡਾ, ਅਮਰੀਕਾ, ਯੂ. ਕੇ. ਨੇ ਪਹਿਲਾਂ ਹੀ ਆਪਣੇ ਬਿਨੈਕਾਰ ਕੇਂਦਰ ਖੋਲ੍ਹੇ ਦਿੱਤੇ ਹਨ, ਜਦੋਂ ਕਿ ਯੂਰਪ 'ਚ ਇਹ ਕੇਂਦਰ ਪਿਛਲੇ 2 ਸਾਲਾਂ ਤੋਂ ਬੰਦ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਸੇਵਾ ਸੂਚੀ ਵਿਚ ਸਭ ਤੋਂ ਪਹਿਲਾਂ ਨੀਦਰਲੈਂਡ ਲਈ ਸ਼ੁਰੂ ਕੀਤੀ ਜਾ ਰਹੀ ਹੈ, ਜੋ ਹਫ਼ਤੇ 'ਚ 2 ਵਾਰ ਸੋਮਵਾਰ ਅਤੇ ਬੁੱਧਵਾਰ ਨੂੰ ਚੱਲੇਗੀ।

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਲੋੜ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨੇਲਾਈਜ਼ੇਸ਼ਨ ਕਰਨ ਦੇ ਹੁਕਮ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Gurminder Singh

Content Editor

Related News