ਵਿਦੇਸ਼ ਜਾਣ ਲਈ ਜਲੰਧਰ ਬਾਇਓਮੈਟ੍ਰਿਕ ਕਰਵਾਉਣ ਆ ਰਹੇ ਦੋ ਮੁੰਡਿਆਂ ਦੀ ਰਾਹ ''ਚ ਮੌਤ
Saturday, Jun 13, 2026 - 07:53 PM (IST)
ਫਤਹਿਗੜ੍ਹ ਸਾਹਿਬ (ਜਗਦੇਵ) : ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਜੀਉਨਪੁਰਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਾਰਤਿਕ ਭਾਰਦਵਾਜ (ਪਿੰਡ ਬਰੋਟ) ਅਤੇ ਰਜਤ (ਪਿੰਡ ਡਾਂਡ) ਹਰਿਆਣਾ ਕੈਥਲ ਵਜੋਂ ਹੋਈ ਹੈ। ਮ੍ਰਿਤਕਾਂ ਦੀ ਉਮਰ 23-24 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਦੋਵੇਂ ਨੌਜਵਾਨ ਵਿਦੇਸ਼ ਜਾਣ ਲਈ ਵੀਜ਼ਾ ਬਾਇਓਮੈਟ੍ਰਿਕ ਕਰਵਾਉਣ ਲਈ ਜਲੰਧਰ ਜਾ ਰਹੇ ਸਨ ਕਿ ਰਸਤੇ ਵਿਚ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਨੌਜਵਾਨਾਂ ਦੀ ਕਾਰ ਦਾ ਟਾਇਰ ਪੰਕਚਰ ਹੋ ਗਿਆ ਤੇ ਟੂਲ ਕਿੱਟ ਨਾ ਹੋਣ ਕਾਰਨ ਉਹ ਸੜਕ ਕਿਨਾਰੇ ਖੜ੍ਹੇ ਹੋ ਕੇ ਮਦਦ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਉੱਤਰਾਖੰਡ ਦਾ ਇਕ ਟਰੱਕ ਡਰਾਈਵਰ ਹਰਸ਼ ਸ਼ਰਮਾ ਉਨ੍ਹਾਂ ਦੀ ਮਦਦ ਲਈ ਰੁਕਿਆ। ਇਸ ਮੌਕੇ ਅੰਬਾਲਾ ਵੱਲੋਂ ਆਏ ਇਕ ਟਰੱਕ ਨੇ ਤਿੰਨਾਂ ਨੂੰ ਦਰੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਈ ਬਦਲੀਆਂ ਦੀ ਸੂਚੀ
ਹਾਦਸਾ ਇੰਨਾ ਭਿਆਨਕ ਸੀ ਕਿ ਕਾਰਤਿਕ ਅਤੇ ਰਜਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਸ਼ ਸ਼ਰਮਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜੋ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਥਾਣਾ ਮੁਲ੍ਹੇਪੁਰ ਦੇ ਸਹਾਇਕ ਥਾਣੇਦਾਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਵੱਡੀ ਖ਼ਬਰ, ਖੜ੍ਹੀ ਹੋਈ ਇਹ ਸਮੱਸਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
