ਵਿਦੇਸ਼ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰ ਲਈ 17 ਲੱਖ ਰੁਪਏ ਦੀ ਠੱਗੀ
Thursday, May 22, 2025 - 03:50 PM (IST)

ਲੁਧਿਆਣਾ (ਰਿਸ਼ੀ): ਵਿਦੇਸ਼ ਭੇਜਣ ਦੇ ਨਾਂ 'ਤੇ 17 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਸ ਨੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਵਪ੍ਰੀਤ ਸਿੰਘ ਵਾਸੀ ਮੋਹਾਲੀ ਤੇ ਗੁਰਮੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰਣਧੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਵਿਦੇਸ਼ ਭੇਜਣ ਦੇ ਸੁਫ਼ਨੇ ਦਿਖਾ ਕੇ ਉਕਤ ਨਕਦੀ ਲੈ ਲਈ, ਪਰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦਾ ਇਕ ਹੋਰ 'ਪੰਜਾਬ ਵਿਰੋਧੀ' ਫ਼ੈਸਲਾ! ਨਹੀਂ ਹੋਣ ਦਿਆਂਗੇ ਲਾਗੂ: CM ਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8