ਟੋਰਾਂਟੋ ਵਿਖੇ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ (ਵੀਡੀਓ)
Monday, Nov 26, 2018 - 03:17 PM (IST)
ਨਾਭਾ (ਰਾਹੁਲ)—ਨਾਭਾ ਦੇ ਰਹਿਣ ਵਾਲੇ ਵਿਸ਼ਾਲ ਸ਼ਰਮਾ (21) ਦੀ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ 'ਚ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕ ਸਾਲ ਪਹਿਲਾਂ ਟੋਰਾਂਟੋ 'ਚ ਪੜ੍ਹਾਈ ਕਰਨ ਲਈ ਗਿਆ ਸੀ।
ਜਾਣਕਾਰੀ ਮੁਤਾਬਕ ਉਸ ਦੇ ਪਿਤਾ ਨੇ ਉਸ ਨੂੰ 8 ਲੱਖ ਰੁਪਏ ਦਾ ਕਰਜਾ ਚੁੱਕ ਕੇ ਭੇਜਿਆ ਸੀ ਕਿ ਉਹ ਆਪਣੇ ਪੈਰਾਂ 'ਤੇ ਖੜ੍ਹਾ ਹੋ ਕੇ ਘਰ ਦੇ ਹਲਾਤਾਂ ਨੂੰ ਸੰਭਾਲੇਗਾ। ਮ੍ਰਿਤਕ ਦੇ ਪਿਤਾ ਸਰਕਾਰੀ ਸਕੂਲ 'ਚ ਕਲਰਕ ਹਨ। ਨੌਜਵਾਨ ਲੜਕੇ ਦੀ ਮੌਤ ਦੀ ਖਬਰ ਤੋਂ ਬਾਅਦ ਕਾਲੋਨੀ 'ਚ ਮਾਤਮ ਦਾ ਮਾਹੌਲ ਛਾ ਗਿਆ ਹੈ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਲਾਸ਼ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਸ ਦਾ ਉਹ ਅੰਤਿਮ ਸੰਸਕਾਰ ਕਰ ਸਕਣ।