ਪੰਜਾਬ ''ਚ ਵੱਡੀ ਵਾਰਦਾਤ, ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ

04/14/2024 6:42:38 PM

ਨੰਗਲ (ਸੈਣੀ)– ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨੰਗਲ ਦੇ ਰੇਲਵੇ ਰੋਡ ’ਤੇ ਅਣਪਛਾਤੇ ਹਮਲਾਵਰਾਂ ਨੇ ਵਿਸ਼ਵ ਹਿੰਦੂ ਪਰਿਸ਼ਦ (ਵਿਹਿਪ) ਦੇ ਜ਼ਿਲ੍ਹਾ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਰੇਲਵੇ ਰੋਡ ਦੇ ਦੁਕਾਨਦਾਰ ਮੁਨੀਸ਼ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤਕਰੀਬਨ 5 ਵਜੇ ਨੇੜਲੀ ਦੁਕਾਨ ਦੇ ਮਾਲਕ ਵਿਕਾਸ ਪ੍ਰਭਾਕਰ ਦੀ ਗੰਭੀਰ ਹਾਲਤ ਬਾਰੇ ਪਤਾ ਲੱਗਿਆ ਤਾਂ ਉਹ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਿਕਾਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਸਨ।

ਇਹ ਵੀ ਪੜ੍ਹੋ- ਵਿਸਾਖੀ ਵੇਖਣ ਜਾ ਰਹੇ ਨੌਜਵਾਨਾਂ ਦਾ ਪਲਟਿਆ ਟਰੈਕਟਰ 5911, ਦੋ ਦੀ ਮੌਕੇ 'ਤੇ ਮੌਤ, JCB ਨਾਲ ਕੱਢਣੀਆਂ ਪਈਆਂ ਲਾਸ਼ਾਂ

ਘਟਨਾ ਤੋਂ ਬਾਅਦ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਸੋਸ਼ਲ ’ਤੇ ਵਾਇਰਲ ਹੋ ਚੁੱਕੀ ਹੈ, ਜਿਸ ਵਿਚ 2 ਲੋਕ ਸਕੂਟਰੀ ’ਤੇ ਸਵਾਰ ਹੋ ਕੇ ਦੁਕਾਨ ਦੇ ਬਾਹਰ ਖੜ੍ਹੇ ਹਨ ਅਤੇ ਉਨ੍ਹਾਂ ਨੇ ਮੂੰਹ ਢੱਕੇ ਹੋਏ ਹਨ। ਇਕ ਵਿਅਕਤੀ ਦੁਕਾਨ ’ਚ ਦਾਖ਼ਲ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਕੁਝ ਦੇਰ ਬਾਅਦ ਦੋਵੇਂ ਸਕੂਟਰੀ ’ਤੇ ਫਰਾਰ ਹੋ ਜਾਂਦੇ ਹਨ।

ਪੁਲਸ ਨੇ ਜਾਂਚ ਕੀਤੀ ਤੇਜ਼
ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਵੇਖਣ ਤੋਂ ਬਾਅਦ ਜਾਂਚ ਤੇਜ਼ ਕਰ ਦਿੱਤੀ ਹੈ। ਨੰਗਲ ਥਾਣਾ ਇੰਚਾਰਜ ਰਜਨੀਸ਼ ਚੌਧਰੀ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਦੇ ਵਧੀਕ ਡੀ. ਐੱਸ. ਪੀ.  ਨੰਗਲ ਅਜੈ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਹਮਲਾਵਰਾਂ ਦਾ ਸੁਰਾਗ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਦੀ ਡਾਕਟਰ ਪ੍ਰਤਿਕਸ਼ਾ ਅਨੁਸਾਰ ਜਦੋਂ ਵਿਕਾਸ ਪ੍ਰਭਾਕਰ ਨੂੰ ਖ਼ੂਨ ਨਾਲ ਲਥਪਥ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਕਈ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
 

ਤਿੰਨ ਮਹੀਨੇ ਪਹਿਲਾਂ ਹੀ ਵਿਹਿਪ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਸੀ
ਰੇਲਵੇ ਰੋਡ 'ਤੇ ਵਾਪਰੀ ਘਟਨਾ ਤੋਂ ਬਾਅਦ ਮਰਨ ਵਾਲਾ ਵਿਕਾਸ ਪ੍ਰਭਾਕਰ ਧਾਰਮਿਕ ਸੁਭਾਅ ਦਾ ਸੀ। ਇਸ ਕਾਰਨ ਉਨ੍ਹਾਂ ਦੀਆਂ ਪਿਛਲੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਤਿੰਨ ਮਹੀਨੇ ਪਹਿਲਾਂ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਵਿਕਾਸ ਦੋ ਧੀਆਂ ਦਾ ਪਿਤਾ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਰੇਲਵੇ ਰੋਡ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਸ਼ਹਿਰ ਵਾਸੀਆਂ ਨੂੰ ਇਸ ਗੱਲ ਦੀ ਸਖ਼ਤ ਲੋੜ ਮਹਿਸੂਸ ਹੋ ਰਹੀ ਹੈ ਕਿ ਪੁਲਸ ਪ੍ਰਸ਼ਾਸਨ ਦੀ ਚੌਕਸੀ ਵਧਾਉਣ ਦੇ ਨਾਲ-ਨਾਲ ਸ਼ਹਿਰ ਵਿੱਚ ਜ਼ਰੂਰੀ ਥਾਵਾਂ ’ਤੇ ਬੰਦ ਸੀ. ਸੀ. ਟੀ. ਵੀ. ਕੈਮਰੇ ਵੀ ਚਾਲੂ ਕੀਤੇ ਜਾਣ ਕਿਉਂਕਿ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਦਿਨੋਂ ਦਿਨ ਜਾਰੀ ਹੈ। 

 

ਇਹ ਵੀ ਪੜ੍ਹੋ- ਪੰਜਾਬ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਦੋ ਵਿਅਕਤੀਆਂ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri