ਵਿਹਿਪ ਦੇ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੁਲਸ ਨੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਲਈ ਰੱਖਿਆ ਇਨਾਮ

Sunday, Apr 14, 2024 - 06:29 PM (IST)

ਵਿਹਿਪ ਦੇ ਆਗੂ ਦੇ ਕਤਲ ਮਾਮਲੇ 'ਚ ਨਵਾਂ ਮੋੜ, ਪੁਲਸ ਨੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਲਈ ਰੱਖਿਆ ਇਨਾਮ

ਨੰਗਲ (ਚੋਵੇਸ਼ ਲਟਾਵਾ)- ਵਿਸਾਖੀ ਵਾਲੇ ਦਿਨ ਨੰਗਲ ਦੇ ਰੇਲਵੇ ਰੋਡ 'ਤੇ ਦੁਕਾਨ ਕਰਨ ਵਾਲੇ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਤਲ ਫਰਾਰ ਹੋ ਗਏ ਸਨ। ਪੁਲਸ ਵੱਲੋਂ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਕਤਲ ਕਾਂਡ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਸੀ. ਸੀ. ਟੀ. ਵੀ. ਵਿੱਚ ਰਿਕਾਰਡ ਸਾਰੀ ਘਟਨਾ ਦੇ ਮੱਦੇਨਜ਼ਰ ਜਿੱਥੇ ਸਥਾਨਕ ਪੁਲਸ ਵੱਲੋਂ ਕਾਤਲਾਂ ਦੇ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਗਿਆ ਹੈ, ਉਥੇ ਹੀ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਲਈ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। 

ਇਹ ਜਾਣਕਾਰੀ ਪੁਲਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਅਤੇ ਸੂਚਨਾ ਦਫ਼ਤਰ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਨੰਗਲ ਵਿੱਚ ਇਹ ਕਤਲ ਹੋਣਾ ਬਹੁਤ ਮੰਦਭਾਗਾ ਹੈ ਪਰ ਉੱਥੇ ਹੀ ਮਰਡਰ ਕਰਨ ਵਾਲੇ ਵਿਅਕਤੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਰੂਪਨਗਰ ਪੁਲਸ ਵੱਲੋਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਾਤਲਾਂ ਦੀ ਜਾਣਕਾਰੀ ਦੇਣ ਲਈ ਮੋਬਾਇਲ ਨੰਬਰ ਵੀ ਸਾਂਝੇ ਕੀਤੇ ਗਏ ਹਨ। ਪੁਲਸ ਨੇ ਕਾਤਲਾਂ ਦੀ ਜਾਣਕਾਰੀ ਦੇਣ ਲਈ 82880-09996 (ਇੰਚਾਰਜ ਸੀ. ਆਈ. ਏ, ਰੂਪਨਗਰ) ਅਤੇ 90412-00075 (ਕਪਤਾਨ ਪੁਲਸ, ਰੂਪਨਗਰ) ਨੰਬਰ ਸਾਂਝੇ ਕੀਤੇ ਹਨ। 

PunjabKesari

ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ 'ਆਪ' 'ਚ ਹੋਏ ਸ਼ਾਮਲ

ਜ਼ਿਕਰਯੋਗ ਹੈ ਕਿ ਬੀਤੇ ਦਿਨ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਪ੍ਰਭਾਕਰ 'ਤੇ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਨੰਗਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਉਸ ਸਮੇਂ ਤੋਂ ਹੀ ਪੁਲਸ ਪ੍ਰਸ਼ਾਸਨ ਨੰਗਲ ਰੇਲਵੇ ਰੋਡ ਦੇ ਸਾਰੇ ਸੀ. ਸੀ. ਟੀ. ਵੀ. ਫੁਟੇਜ਼ ਦੇਰ ਰਾਤ ਤੋਂ ਖੰਗਾਲ ਰਹੀ ਹੈ। ਹਮਲਾਵਰਾਂ ਦੀ ਫੋਟੋ ਕੈਮਰੇ ਵਿੱਚ ਕੈਦ ਹੋਈ ਹੈ ਉਸੇ ਦੇ ਆਧਾਰ 'ਤੇ ਪੁਲਸ ਦੇਰ ਰਾਤ ਸਬੂਤਾਂ ਦੀ ਤਲਾਸ਼ ਵਿੱਚ ਨੰਗਲ ਵਿੱਚ ਘੁੰਮਦੇ ਰਹੀ ਪਰ ਹਾਲੇ ਤੱਕ ਪੁਲਸ ਨੇ ਹੱਥ ਕੁਝ ਨਹੀਂ ਲੱਗਿਆ। 

ਉਥੇ ਹੀ ਗੁੱਸੇ ਵਿੱਚ ਆਏ ਪਰਿਵਾਰ ਵੱਲੋਂ ਕੱਲ੍ਹ ਹੀ ਪੁਲਸ ਪ੍ਰਸ਼ਾਸਨ ਅਤੇ ਲੋਕਾਂ ਨੂੰ ਕਹਿ ਦਿੱਤਾ ਗਿਆ ਸੀ ਕਿ ਐੱਮ. ਪੀ. ਕੋਠੀ ਦੇ ਕੋਲ ਉਨ੍ਹਾਂ ਚੰਡੀਗੜ੍ਹ ਵਿਖੇ ਸੜਕ ਦੇ ਉੱਤੇ ਜਾਮ ਲਗਾਇਆ ਜਾਵੇਗਾ ਕਿਉਂਕਿ ਪੁਲਸ ਪ੍ਰਸ਼ਾਸਨ ਦੀ ਕਾਰਜ ਗੁਜਾਰੀ ਤੋਂ ਨਾ ਖ਼ੁਸ਼ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜੰਗਲ ਦੇ ਵਿੱਚ ਲੁੱਟਖੋਹ, ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹੈ। ਇਸੇ ਨੂੰ ਵੇਖਦਿਆਂ ਹੋਇਆਂ ਪਰਿਵਾਰ ਨੰਗਲ ਵਾਸੀਆਂ ਵੱਲੋਂ ਅੱਜ ਐੱਮ. ਪੀ. ਦੀ ਕੋਠੀ ਦੇ ਕੋਲ ਚੰਡੀਗੜ੍ਹ ਮੁੱਖ ਸੜਕ 'ਤੇ ਬੈਠ ਕੇ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ। ਰਾਜਨੀਤਕ ਪਾਰਟੀ ਦੇ ਆਗੂ ਵੀ ਧਰਨੇ ਵਿੱਚ ਪਹੁੰਚੇ ਅਤੇ ਨੰਗਲ ਵਿੱਚ ਹੋਈ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਪੁਲਸ ਪ੍ਰਸ਼ਾਸਨ 'ਤੇ ਪ੍ਰੈਸ਼ਰ ਬਣਾਇਆ ਜਾ ਰਿਹਾ ਹੈ ਕਿ ਉਹ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜੇ ਤਾਂ ਜੋ ਨੰਗਲ ਦਾ ਮਾਹੌਲ ਖ਼ਰਾਬ ਨਾ ਹੋ ਸਕੇ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦਾ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

shivani attri

Content Editor

Related News