ਮੀਤ ਹੇਅਰ ਵੱਲੋਂ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Friday, Jul 14, 2023 - 05:26 PM (IST)

ਡੇਰਾਬਸੀ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਅਤੇ ਪਹਾੜਾਂ ’ਚ ਪਏ ਮੋਹਲੇਧਾਰ ਮੀਂਹ ਕਾਰਨ ਘੱਗਰ ਦਰਿਆ ’ਚ ਰਿਕਾਰਡ ਪਾਣੀ ਦਾ ਪੱਧਰ ਵਧਣ ਕਾਰਨ ਹੋਏ ਨੁਕਸਾਨ ਅਤੇ ਵੱਖ-ਵੱਖ ਥਾਂਵਾਂ ’ਤੇ ਪਏ ਪਾੜ ਪੂਰਨ ਲਈ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਇੱਥੋਂ ਨੇੜਲੇ ਪਿੰਡ ਟਿਵਾਣਾ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ। ਮੀਤ ਹੇਅਰ ਨੇ ਡੇਰਾਬਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਜਾ ਕੇ ਟਿਵਾਣਾ ਵਿਖੇ ਦਰਿਆ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦੇਖਿਆ। ਪਿੰਡ ਵਾਸੀਆਂ ਨੂੰ ਮਿਲ ਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਅਮਲਾਲਾ ਵਿਖੇ ਘੱਗਰ ਦਰਿਆ ਉਤੇ ਬਣੇ ਪੁੱਲ ਨੂੰ ਹੋਏ ਨੁਕਸਾਨ ਨੂੰ ਵੀ ਵੇਖਿਆ। ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਨਿਰੰਤਰ ਤੇ ਤੇਜ਼ ਮੋਹਲੇਧਾਰ ਬਾਰਸ਼ਾਂ ਕਾਰਨ ਪਿਛਲੇ ਕਈ ਦਹਾਕਿਆਂ ਤੋਂ ਘੱਗਰ ਦਰਿਆ ’ਚ ਰਿਕਾਰਡ ਪਾਣੀ ਆਇਆ।

PunjabKesari

ਭਾਂਖਰਪੁਰ ਵਿਖੇ ਜਿੱਥੇ ਘੱਗਰ ਦਰਿਆ ਪੰਜਾਬ ’ਚ ਦਾਖ਼ਲ ਹੁੰਦਾ ਹੈ, ਇਸ ਵਾਰ 970.4 ਫੁੱਟ ਪਾਣੀ ਆਇਆ ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਹੈ। ਇਸ ਤੋਂ ਪਹਿਲਾਂ 2004 ਵਿੱਚ 967.4 ਫੁੱਟ ਪਾਣੀ ਸੀ। ਘੱਗਰ ਦਰਿਆ ’ਚ ਪਾਣੀ ਵੱਧਣ ਅਤੇ ਓਵਰ ਫਲੋ ਹੋਣ ਦੇ ਨਾਲ ਇਸ ’ਚ ਮੁਹਾਲੀ, ਪਟਿਆਲਾ ਅਤੇ ਸੰਗਰੂਰ ’ਚ ਕੁਝ ਥਾਂਵਾਂ ’ਤੇ ਪਾੜ ਵੀ ਪਏ ਹਨ। 

ਇਹ ਵੀ ਪੜ੍ਹੋ : 2 ਮਰਲੇ ਦਾ ਮਕਾਨ, ਅੱਧਾ ਕਿੱਲੋਵਾਟ ਮੀਟਰ ਦਾ ਲੋਡ ਅਤੇ ਬਿੱਲ ਦਿੱਤਾ 17 ਹਜ਼ਾਰ ਰੁਪਏ ਦਾ

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਹਤ ਕਾਰਜਾਂ ਲਈ ਆਫਤਨ ਫੰਡ ’ਚੋਂ ਜਿੱਥੇ 33.50 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਗਏ, ਉੱਥੇ 71 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ। ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਇਸ ਕੁਦਰਤੀ ਆਫਤ ਕਾਰਨ ਪੈਦਾ ਹੋਈ ਔਖੀ ਘੜੀ ਵਿੱਚ ਲੋਕ ਸੇਵਾ ਵਿੱਚ ਜੁਟੀਆਂ ਸਾਰੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ।

PunjabKesari

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਸ਼ਾਸਨ, ਸੈਨਾ ਅਤੇ ਐੱਨ. ਡੀ. ਆਰ. ਐੱਫ. ਦੀ ਮਦਦ ਨਾਲ ਪਾੜ ਪੂਰਨ ਦੇ ਕੰਮ ਜੰਗੀ ਪੱਧਰ ’ਤੇ ਕੀਤੇ ਜਾ ਰਹੇ ਹਨ। ਪਿੰਡ ਡਹਿਰ ਤੋਂ ਟਿਵਾਣਾ ਤੱਕ ਘੱਗਰ ਦੇ ਬੰਨ੍ਹਾਂ ਉੱਤੇ ਚੱਲ ਰਹੇ ਕੰਮਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜ ਪੋਕਲੇਨ ਮਸ਼ੀਨਾਂ, ਦੋ ਟਰੈਕਟਰ-ਟਰਾਲੀਆਂ, ਦੋ ਕਰਾਹ ਟਰੈਕਟਰ ਤੇ 10 ਟਿੱਪਰ ਕੰਮ ਕਰ ਰਹੇ ਹਨ। ਸਵਾ ਲੱਖ-ਲੱਖ ਥੈਲਿਆਂ ਦੇ ਪ੍ਰਬੰਧ ਤੋਂ ਇਲਾਵਾ 10 ਹਜ਼ਾਰ ਤੋਂ ਵੱਧ ਖਾਲੀ ਬੈਗ ਭਰੇ ਜਾ ਚੁੱਕੇ ਹਨ। ਕਰੇਟ ਬਣਾਉਣ ਲਈ ਰੱਸੀਆਂ ਦੇ ਜਾਲ ਬੁਣੇ ਜਾ ਰਹੇ ਹਨ। 250 ਤੋਂ ਵੱਧ ਮਜ਼ਦੂਰ ਕੰਮ ਕਰ ਰਹੇ ਹਨ। ਜੇਕਰ ਹੋਰ ਵੀ ਕਿਸੇ ਸਮਾਨ ਜਾਂ ਮਜ਼ਦੂਰਾਂ ਦੀ ਲੋੜ ਪਈ ਤਾਂ ਉਹ ਮਦਦ ਵੀ ਤੁਰੰਤ ਮੁਹੱਈਆ ਕਰਵਾਈ ਜਾਵੇਗੀ।

PunjabKesari

ਇਸੇ ਤਰ੍ਹਾਂ ਟਾਂਗਰੀ ਨਦੀ ਦੇ ਬੰਨ੍ਹ ਦੀ ਰਿਪੇਅਰ ਲਈ ਦੋ ਜੇਸੀਬੀ, ਇਕ ਪੋਕਲੇਨ ਮਸ਼ੀਨ ਅਤੇ ਦੋ ਟਰੈਕਟਰ ਟਰਾਲੀਆਂ ਕੰਮ ਕਰ ਰਹੀਆਂ ਹਨ। ਇਸ ਮੌਕੇ ਐੱਸ. ਡੀ. ਐੱਮ. ਹਿਮਾਂਸ਼ੂ ਗੁਪਤਾ, ਏ. ਐੱਸ. ਪੀ. ਡਾ ਦਰਪਣ ਆਹਲੂਵਾਲੀਆ, ਜਲ ਸਰੋਤ ਵਿਭਾਗ ਦੇ ਐੱਸ. ਈ. ਮਨੋਜ ਬਾਂਸਲ ਸਣੇ ਸਬੰਧਤ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ :   ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਮਦਦ, 14 ਕਿਸ਼ਤੀਆਂ ਨੇ 24 ਘੰਟੇ ਫਸੇ ਲੋਕਾਂ ਨੂੰ ਕੱਢਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Anuradha

Content Editor

Related News