ਕਾਊਂਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ
Friday, Oct 06, 2017 - 12:33 AM (IST)
ਗੁਰਦਾਸਪੁ, (ਦੀਪਕ)- ਵੀ. ਕੇ. ਸਿੰਘ ਮੁੱਖ ਚੋਣ ਅਫਸਰ ਪੰਜਾਬ, ਵੀ. ਕੇ. ਭਾਵਰਾ ਡਾਇਰੈਕਟਰ ਜਨਰਲ ਆਫ ਪੁਲਸ-ਕਮ-ਨੋਡਲ ਅਫਸਰ ਚੋਣ ਸੈੱਲ ਤੇ ਮਨਜੀਤ ਸਿੰਘ ਨਾਰੰਗ ਵਧੀਕ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ 2017 ਦੇ ਲਈ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਬਣਾਏ ਗਏ ਕਾਊਂਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਸਮੇਤ ਹੋਰ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਰਿਟਰਨਿੰਗ ਅਫਸਰ ਸਿੱਧੂ ਨੇ ਮੁੱਖ ਚੋਣ ਅਧਿਕਾਰੀਆਂ ਨੂੰ ਦੱਸਿਆ ਕਿ ਲੋਕ ਸਭਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਗੁਰਦਾਸਪੁਰ ਦੇ 6 ਹਲਕਿਆਂ ਦੇ ਕਾਊਂਟਿੰਗ ਤੇ ਸਟਰਾਂਗ ਰੂਮ ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਬਣਾਏ ਗਏ ਹਨ। 6 ਵਿਧਾਨ ਸਭਾ ਹਲਕੇ ਗੁਰਦਾਸਪੁਰ, ਦੀਨਾਨਗਰ, ਬਟਾਲਾ, ਕਾਦੀਆਂ, ਡੇਰਾ ਬਾਬਾ ਨਾਨਕ ਤੇ ਫਤਿਹਗੜ੍ਹ ਚੂੜੀਆਂ ਹਨ ਅਤੇ ਇਨਾਂ ਵਿਧਾਨ ਸਭਾ ਹਲਕਿਆਂ ਦੀਆਂ ਈ. ਵੀ. ਐੱਮਜ਼ ਜਿਨ੍ਹਾਂ ਸਟਰਾਂਗ ਰੂਮਾਂ ਵਿਚ ਰੱਖੀਆਂ ਗਈਆਂ ਹਨ ਅਤੇ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸੈਂਟਰ ਬਣਾਏ ਗਏ ਹਨ, ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਵਿਭਾਗ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਉਪਰੰਤ ਮੁੱਖ ਚੋਣ ਅਫਸਰ ਵੱਲੋਂ ਵੀ. ਵੀ. ਪੈਟ ਮਸ਼ੀਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
