ਅਜਨਾਲਾ ਨੇੜੇ ਵਾਲੀਬਾਲ ਟੂਰਨਾਮੈਂਟ ਤੋਂ ਬਾਅਦ ਜ਼ੋਰਦਾਰ ਧਮਾਕਾ, 12 ਸਾਲਾ ਬੱਚੇ ਦੀ ਮੌਤ

Monday, Apr 18, 2022 - 09:30 PM (IST)

ਅਜਨਾਲਾ ਨੇੜੇ ਵਾਲੀਬਾਲ ਟੂਰਨਾਮੈਂਟ ਤੋਂ ਬਾਅਦ ਜ਼ੋਰਦਾਰ ਧਮਾਕਾ, 12 ਸਾਲਾ ਬੱਚੇ ਦੀ ਮੌਤ

ਅੰਮ੍ਰਿਤਸਰ/ਚਮਿਆਰੀ (ਸੰਧੂ) : ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲਾ ਕਾਜੀਆਂ ਵਿਖੇ ਬੀਤੀ ਸ਼ਾਮ ਪਟਾਕੇ ਬਣਾਉਣ ਲਈ ਪੋਟਾਸ਼ ਕੁੱਟਣ ਦੌਰਾਨ ਹੋਏ ਜ਼ਬਰਦਸਤ ਧਮਾਕੇ ’ਚ ਇਕ ਬੱਚੇ ਦੀ ਦਰਦਨਾਕ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਿਚ ਵਾਲੀਬਾਲ ਦਾ ਟੂਰਨਾਮੈਂਟ ਚੱਲ ਰਿਹਾ ਸੀ ਅਤੇ ਇਸ ਟੂਰਨਾਮੈਂਟ ’ਚ ਪਿੰਡ ਦੀ ਟੀਮ ਜੇਤੂ ਰਹੀ ਸੀ। ਜਿੱਤ ਦੀ ਖੁਸ਼ੀ ਮਨਾਉਣ ਲਈ ਕੁਝ ਬੱਚੇ ਲੋਹੇ ਦੇ ਕੂੰਡੇ ਵਿਚ ਪੋਟਾਸ਼ ਕੁੱਟ ਕੇ ਪਟਾਕੇ ਬਣਾਉਣ ਦਾ ਯਤਨ ਕਰ ਰਹੇ ਸਨ ਕਿ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ।

ਇਹ ਵੀ ਪੜ੍ਹੋ : ਆਈਲੈਟਸ ਦਾ ਕੋਰਸ ਕਰਨ ਵਾਲੀ 23 ਸਾਲਾ ਮੁਟਿਆਰ ਨੇ ਸ਼ੱਕੀ ਹਾਲਾਤ ’ਚ ਕੀਤੀ ਖ਼ੁਦਕੁਸ਼ੀ, ਇਸ ਹਾਲਤ ’ਚ ਮਿਲੀ ਲਾਸ਼

ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਈ ਬੱਚਿਆਂ ਦੇ ਅੰਗ ਬੁਰੀ ਤਰ੍ਹਾਂ ਨੁਕਸਾਨੇ ਗਏ। ਧਮਾਕੇ ਦੌਰਾਨ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (12) ਪੁੱਤਰ ਸੁਖਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ। ਇਸ ਧਮਾਕੇ ਵਿਚ 12 ਸਾਲਾ ਤਰਨਦੀਪ ਸਿੰਘ ਪੁੱਤਰ ਬਲਕਾਰ ਸਿੰਘ ਅਤੇ 12 ਸਾਲਾ ਜਪਮੋਹਿਤ ਸਿੰਘ ਅਤੇ 22 ਸਾਲਾ ਸੰਦੀਪ ਸਿੰਘ ਪੁੱਤਰ ਸਕੱਤਰ ਸਿੰਘ ਵੀ ਗੰਭੀਰ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ : ਏਜੰਟ ਦੇ ਧੋਖੇ ਦਾ ਸ਼ਿਕਾਰ ਫਿਲੌਰ ਦੇ ਜਗਤਾਰ ਸਿੰਘ ਨੇ ਦੁਬਈ ’ਚ ਸੜਕ ’ਤੇ ਕੀਤੀ ਖ਼ੁਦਕੁਸ਼ੀ, ਦਿਲ ਕੰਬਾਅ ਦੇਵੇਗੀ ਹੱਡਬੀਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News