ਮੰਤਰੀ ਧਾਲੀਵਾਲ ਨੇ ਰਾਜਾ ਵੜਿੰਗ 'ਤੇ ਲਈ ਚੁਟਕੀ, ਉਨ੍ਹਾਂ ਦੀ ਕਾਂਗਰਸ 'ਚ ਕੋਈ ਨਹੀਂ ਸੁਣਦਾ, ਹੋਰਾਂ ਨੇ ਕੀ ਸੁਣਨੀ

Wednesday, Jun 15, 2022 - 05:01 PM (IST)

ਜਲੰਧਰ (ਬਿਊਰੋ) - ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਅੱਜ ਹਰੀ ਝੰਡੀ ਵਿਖਾ ਕੇ ਦਿੱਲੀ ਏਅਰਪੋਰਟ ਲਈ ਰਵਾਨਾ ਕਰ ਦਿੱਤਾ ਹੈ। ਇਸ ਸਬੰਧ ’ਚ ਜੱਗਬਾਣੀ ਦੇ ਪੱਤਰਕਾਰ ਰਮਨਦੀਪ ਸਿੰਘ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ। ਕਾਂਗਰਸ ਅਤੇ ਅਕਾਲੀ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀਆਂ ਹਮੇਸ਼ਾਂ ਗੱਲਾਂ ਹੀ ਕੀਤੀਆਂ ਹਨ ਪਰ ਦਿੱਤੀਆਂ ਨਹੀਂ। ਵਿਰੋਧੀ ਸਰਕਾਰ ਕਹਿੰਦੀ ਕੁਝ ਸੀ ਅਤੇ ਕਰਦੀ ਕੁਝ ਹੋਰ ਸੀ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਵੋਲਵੋ ਬੱਸਾਂ ਨਾਲ ਪੰਜਾਬ ਦੇ ਲੋਕਾਂ ਨੂੰ ਸਫਰ ਕਰਨ ’ਚ ਆਸਾਨੀ ਹੋਵੇਗੀ। ਵੋਲਵੋ ਬੱਸਾਂ ਦੀ ਸ਼ੁਰੂਆਤ ਪੰਜਾਬ ਦੇ ਸਾਰੇ ਜ਼ਿਲ੍ਹਿਆ ’ਚ ਕੀਤੀ ਜਾਵੇਗੀ। ਵੋਲਵੋ ਬੱਸਾਂ ਚਲਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਗਏ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਕਾਂਗਰਸ ’ਚ ਕੋਈ ਗੱਲ ਨਹੀਂ ਸੁਣਦਾ, ਕਿਸੇ ਨੇ ਉਸ ਦੀ ਕੀ ਗੱਲ ਸੁਣਨੀ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਜ਼ਮੀਨ ਦੇ ਮਾਮਲੇ ’ਚ ਸੰਮਨ ਜਾਰੀ ਹੋਣ ’ਤੇ ਧਾਲੀਵਾਲ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਬੁਲਾਇਆ ਹੈ ਅਤੇ ਉਹ ਜ਼ਰੂਰ ਜਾਣਗੇ, ਕਿਉਂਕਿ ਅਸੀਂ ਕੋਈ ਗ਼ਲਤ ਕੰਮ ਨਹੀਂ ਕੀਤਾ। ਕਾਂਗਰਸ ਦੇ ਸਾਬਕਾ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਧਾਲੀਵਾਲ ਨੇ ਕਿਹਾ ਕਿ ਇਸ ਸਬੰਧ ’ਚ ਉਹ ਗੱਲਬਾਤ ਫਿਰ ਕਰਨਗੇ, ਕਿਉਂਕਿ ਅੱਜ ਉਹ ਸਿਰਫ਼ ਬੱਸਾਂ ਦੇ ਸਬੰਧ ’ਚ ਹੀ ਗੱਲ ਕਰਨਗੇ। ਤ੍ਰਿਪਤ ਬਾਜਵਾ ਨੂੰ ਉਹ ਬਾਅਦ ’ਚ ਯਾਦ ਕਰਨਗੇ।

ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News