ਵੋਟ ਦੀ ਤਾਕਤ ਦਾ ਇਸਤੇਮਾਲ ਕਰਕੇ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ’ਚ ਕਰਾਰਾ ਜਵਾਬ ਦੇਵਾਂਗੇ : ਹਰਗੋਬਿੰਦ ਕੌਰ

Friday, Aug 27, 2021 - 11:58 AM (IST)

ਵੋਟ ਦੀ ਤਾਕਤ ਦਾ ਇਸਤੇਮਾਲ ਕਰਕੇ ਕਾਂਗਰਸ ਨੂੰ ਵਿਧਾਨ ਸਭਾ ਚੋਣਾਂ ’ਚ ਕਰਾਰਾ ਜਵਾਬ ਦੇਵਾਂਗੇ : ਹਰਗੋਬਿੰਦ ਕੌਰ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਨੇ 2017 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਲੋਕਾਂ ਲਈ ਕੱਖ ਨਹੀਂ ਕੀਤਾ। ਸਗੋਂ ਸਾਰੇ ਵਰਗਾਂ ਦੇ ਲੋਕਾਂ ਪ੍ਰਤੀ ਨੀਤੀਆਂ ਬੇਹੱਦ ਮਾੜੀਆਂ ਰਹੀਆਂ ਹਨ। ਮੁਲਾਜ਼ਮ, ਮਜ਼ਦੂਰ ਵਰਗ ਅਤੇ ਕਿਸਾਨ ਵਰਗ ਨਿੱਤ ਰੋਜ਼ ਸੜਕਾਂ ’ਤੇ ਧਰਨੇ ਮੁਜ਼ਾਹਰੇ ਪ੍ਰਦਰਸ਼ਨ ਕਰਨ ਲਈ ਉਤਰਿਆ ਹੋਇਆ ਹੈ ਪਰ ਹੈਂਕੜਬਾਜ਼ ਸਰਕਾਰ ਗੱਲ ਸੁਨਣ ਅਤੇ ਮੰਗਾਂ ਮੰਨਣ ਦੀ ਥਾਂ ਹੱਕ ਮੰਗਣ ਵਾਲਿਆਂ ’ਤੇ ਪੁਲਸ ਦੀਆਂ ਡਾਂਗਾਂ ਵਰਾਉਂਦੀ ਹੈ। ਸਰਕਾਰ ਦਾ ਰਵਈਆ ਬੇਹੱਦ ਮਾੜਾ ਅਤੇ ਨਿੰਦਣਯੋਗ ਹੈ। 

ਪੜ੍ਹੋ ਇਹ ਵੀ ਖ਼ਬਰ - ਸਾਢੇ ਚਾਰ ਸਾਲ ਬਾਅਦ ਪਿੰਡ ਡਾਲਾ ਪਹੁੰਚੇ ‘ਆਪ’ ਵਿਧਾਇਕ, ਲੋਕਾਂ ਨੇ ਘੇਰਾ ਪਾ ਪੁੱਛੇ ਸਵਾਲ (ਵੀਡੀਓ)

ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਹੁਣ ਤਾਂ ਉਨ੍ਹਾਂ ਕੋਲ ਇੱਕੋ ਇੱਕ ਵੋਟ ਦੀ ਸ਼ਕਤੀ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟ ਦੀ ਤਾਕਤ ਦਾ ਇਸਤੇਮਾਲ ਕਰਕੇ ਕਾਂਗਰਸ ਪਾਰਟੀ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦਾ ਰਵਈਆ ਮੁਲਾਜ਼ਮ ਵਰਗ ਲਈ ਬਹੁਤ ਘਟੀਆ ਰਿਹਾ ਹੈ। ਉਹ ਅਖੌਤੀ ਬਾਬਿਆਂ ਤੋਂ ਆਸ਼ੀਰਵਾਦ ਲੈਣ ਲਈ ਤਾਂ ਉਨ੍ਹਾਂ ਦੇ ਪੈਰਾਂ ਵਿੱਚ ਬੈਠ ਕੇ ਹੱਥ ਜੋੜਦਾ ਰਿਹਾ ਹੈ। ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਨੇ ਮੰਗਾਂ ਸਬੰਧੀ ਇੱਕ ਵੀ ਮੀਟਿੰਗ ਨਹੀਂ ਕੀਤੀ, ਜਿਸ ਕਰਕੇ ਖਜ਼ਾਨਾ ਮੰਤਰੀ ਦੇ ਬਠਿੰਡਾ ਦਫ਼ਤਰ ਅੱਗੇ ਤੇ ਉਨ੍ਹਾਂ ਦੇ ਘਰ ਪਿੰਡ ਬਾਦਲ ਵਿਖੇ ਨਿੱਤ ਰੋਜ਼ ਉਨ੍ਹਾਂ ਦਾ ਪਿੱਟ ਸਿਆਪਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਦਫ਼ਤਰ ਦੇ ਅੱਗੇ 28 ਅਤੇ 29 ਅਗਸਤ ਨੂੰ ਭੁੱਖ ਹੜਤਾਲ ਰੱਖੀ ਜਾ ਰਹੀ ਹੈ ਤੇ ਆਪਣੀਆਂ ਮੰਗਾਂ ਸਬੰਧੀ ਵਰਕਰਾਂ ਤੇ ਹੈਲਪਰਾਂ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖ ਕੇ ਦੇਣਗੀਆਂ ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ


author

rajwinder kaur

Content Editor

Related News