ਵੋਟ ਪਾਓ ਤੇ 2 ਤੋਂ 5 ਰੁਪਏ ਸਸਤਾ ਭਰਵਾਓ ਪੈਟਰੋਲ, ਪੰਜਾਬ ’ਚ ਵੋਟ ਫ਼ੀਸਦ ਵਧਾਉਣ ਦਾ ਨਵਾਂ ਤਰੀਕਾ

Saturday, May 04, 2024 - 06:01 AM (IST)

ਵੋਟ ਪਾਓ ਤੇ 2 ਤੋਂ 5 ਰੁਪਏ ਸਸਤਾ ਭਰਵਾਓ ਪੈਟਰੋਲ, ਪੰਜਾਬ ’ਚ ਵੋਟ ਫ਼ੀਸਦ ਵਧਾਉਣ ਦਾ ਨਵਾਂ ਤਰੀਕਾ

ਜਲੰਧਰ (ਚੋਪੜਾ)– ਜ਼ਿਲੇ ’ਚ ਵੋਟਰਾਂ ਨੂੰ ਵੋਟ ਪਾਉ ਲਈ ਉਤਸ਼ਾਹਿਤ ਕਰਨ ਤੇ ਵੋਟ ਪ੍ਰਤੀਸ਼ਤਤਾ ਨੂੰ 70 ਫ਼ੀਸਦੀ ਤੋਂ ਪਾਰ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਪਹਿਲਕਦਮੀ ਤਹਿਤ ਲੋਕ ਸਭਾ ਚੋਣਾਂ ਦੌਰਾਨ ਜ਼ਿਲੇ ਦੇ ਪੈਟਰੋਲ ਪੰਪਾਂ ਨੇ ਜ਼ਿਲਾ ਪ੍ਰਸ਼ਾਸਨ ਨਾਲ ਮਿਲ ਕੇ ਹਿੱਸੇਦਾਰੀ ਕੀਤੀ ਹੈ, ਜਿਸ ਤਹਿਤ ਵੋਟਾਂ ਵਾਲੇ ਦਿਨ ਤੇਲ ਦੀਆਂ ਕੀਮਤਾਂ ’ਤੇ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਖ਼ਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਕੈਨੇਡਾ ਪੁਲਸ ਨੇ ਗ੍ਰਿਫ਼ਤਾਰ ਕੀਤੇ ਕਾਤਲ

ਜ਼ਿਲਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਮਰ ਹਾਈਵੇ ਫਿਲਿੰਗ ਸਟੇਸ਼ਨ ਪਰਾਗਪੁਰ, ਅਮਰ ਹਾਈਵੇ ਫਿਲਿੰਗ ਸਟੇਸ਼ਨ ਕਰਤਾਰਪੁਰ ਤੇ ਰੱਖਾ ਫਿਲਿੰਗ ਸਟੇਸ਼ਨ ਸੂਰਾਨੁੱਸੀ ਨੇ 1 ਜੂਨ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਵੋਟਰ ਆਪਣੀ ਉਂਗਲੀ ’ਤੇ ਸਿਆਹੀ ਦਾ ਨਿਸ਼ਾਨ ਦਿਖਾ ਕੇ ਪੈਟਰੋਲ ਤੇ ਡੀਜ਼ਲ ’ਤੇ ਪ੍ਰਤੀ ਲੀਟਰ 2 ਰੁਪਏ ਤੇ 5 ਰੁਪਏ ਐਕਸ. ਪੀ. 100 ਪੈਟਰੋਲ ’ਤੇ ਛੋਟ ਪ੍ਰਾਪਤ ਕਰ ਸਕਦੇ ਹਨ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵਪਾਰੀ ਵਰਗ ਦਾ ਇਹ ਵੱਡਾ ਸਵੈ-ਇੱਛੁਕ ਉਪਰਾਲਾ ਜ਼ਿਲੇ ’ਚ 70 ਫ਼ੀਸਦੀ ਤੋਂ ਵੱਧ ਵੋਟਾਂ ਪਾਉਣ ਦੇ ਟੀਚੇ ਨੂੰ ਹਾਸਲ ਕਰਨ ’ਚ ਸਹਾਈ ਸਿੱਧ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News