ਪੰਜਾਬ ਵਿਧਾਨ ਸਭਾ ਚੋਣਾਂ 2022: ਪ੍ਰਕਾਸ਼ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

Sunday, Feb 20, 2022 - 02:02 PM (IST)

ਲੰਬੀ : ਸੂਬੇ ਭਰ 'ਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸਿਆਸੀ ਆਗੂ ਅਤੇ ਲੋਕ ਆਪੋ-ਆਪਣੀਆਂ ਵੋਟਾਂ ਪਾ ਰਹੇ ਹਨ। ਵੋਟਾਂ ਨੂੰ ਲੈ ਕੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਤੇ ਉਨ੍ਹਾਂ ਦੀ ਧੀ ਨੇ ਵੀ ਆਪਣੀ ਵੋਟ ਪਾਈ।

ਜ਼ਿਕਰਯੋਗ ਹੈ ਕਿ ਸੂਬੇ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸ ਤਰ੍ਹਾਂ ਅੱਜ ਸੂਬੇ ਦੀਆਂ ਸਾਰੀਆਂ ਸਿਆਸੀ ਇਕਾਈਆਂ ਦੇ ਉਮੀਦਵਾਰਾਂ ਦਾ ਭਵਿੱਖ ਈ. ਵੀ. ਐੱਮਜ਼ 'ਚ ਬੰਦ ਹੋਣ ਜਾ ਰਿਹਾ ਹੈ, ਜਿਸ ਦਾ ਨਤੀਜਾ 10 ਮਾਰਚ ਨੂੰ ਆਵੇਗਾ।


Harnek Seechewal

Content Editor

Related News