10 ਮਾਰਚ ਨੂੰ ਸਵੇਰੇ ਸ਼ੁਰੂ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸ਼ਨ ਨੇ ਖਿੱਚੀ ਤਿਆਰੀ

Wednesday, Mar 09, 2022 - 02:26 PM (IST)

10 ਮਾਰਚ ਨੂੰ ਸਵੇਰੇ ਸ਼ੁਰੂ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸ਼ਨ ਨੇ ਖਿੱਚੀ ਤਿਆਰੀ

ਲੁਧਿਆਣਾ (ਪੰਕਜ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗਾ। ਇਸ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡੀ. ਸੀ. ਵਰਿਦਰ ਸ਼ਰਮਾ ਨੇ ਵੱਖ-ਵੱਖ ਵੋਟਰ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਉੱਥੇ ਤਾਇਨਾਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ। ਇਸ ਦੀ ਜਾਣਕਾਰੀ ਦਿੰਦਿਆਂ ਡੀ. ਸੀ ਸ਼ਰਮਾ ਨੇ ਦੱਸਿਆ ਕਿ 14 ਵਿਧਾਨ ਸੀਟਾਂ ’ਤੇ ਪਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ।

24 ਘੰਟੇ ਸੀ. ਸੀ. ਟੀ. ਵੀ. ਦੀ ਨਜ਼ਰ ਰਹੇਗੀ। ਉਨ੍ਹਾਂ ਨੇ ਕਿਹਾ ਵਿਧਾਨ ਸਭਾ ਵਿਚ ਈ. ਵੀ. ਐੱਮ ’ਤੇ ਪਈਆਂ ਪਹਿਲੀ ਪੰਜ ਵੋਟਾਂ ਦਾ ਵੀ. ਵੀ. ਪੈਟ ਨਾਲ ਮਿਲਾਨ ਕੀਤਾ ਜਾਵੇਗਾ। ਮਤਗਣਨਾ ਦੌਰਾਨ ਸਾਰੇ ਕੇਂਦਰਾਂ ’ਤੇ ਮੀਡੀਆ ਦੇ ਲਈ ਵੱਖਰੇ ਤੌਰ 'ਤੇ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਇਲਾਵਾ ਕਿਸੇ ਅਧਿਕਾਰੀ, ਮੁਲਾਜ਼ਮ ਅਤੇ ਉਮੀਦਵਾਰ ਨੂੰ ਮੋਬਾਇਲ ਲੈ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ ਤਾਂ ਜੋ ਵੋਟਾਂ ਦੀ ਗਿਣਤੀ ਆਸਾਨੀ ਨਾਲ ਕੀਤੀ ਜਾ ਸਕੇ। ਇਸਦੇ ਲਈ 14 ਕਾਊਂਟਿੰਗ ਟੇਬਲ ਲਗਾਏ ਜਾਣਗੇ। ਗਿਣਤੀ ਦੇ ਕੰਮ ’ਤੇ ਆਬਜ਼ਰਵਰਾਂ ਵਲੋਂ ਪੈਣੀ ਨਜ਼ਰ ਰੱਖੀ ਜਾਵੇਗੀ।
 


author

Babita

Content Editor

Related News