ਬਠਿੰਡਾ 'ਚ ਵੋਟਾਂ ਪੈਣ ਦਾ ਕੰਮ ਖ਼ਤਮ, ਵੋਟਾਂ ਦੀ ਗਿਣਤੀ ਜਾਰੀ (ਤਸਵੀਰਾਂ)
Saturday, Dec 21, 2024 - 04:36 PM (IST)
ਬਠਿੰਡਾ (ਵਿਜੈ) : ਜ਼ਿਲ੍ਹੇ ਅੰਦਰ ਵੋਟਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਿਆ ਸੀ, ਜੋ ਕਿ ਸ਼ਾਮ ਦੇ 4 ਵਜੇ ਖ਼ਤਮ ਹੋ ਚੁੱਕਾ ਹੈ। ਹੁਣ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਅਤੇ ਨਤੀਜੇ ਆਉਣੇ ਸ਼ੁਰੂ ਹੋ ਚੁੱਕੇ ਹਨ। ਲੋਕਾਂ ਵਲੋਂ ਹੁੰਮ-ਹੁੰਮਾ ਕੇ ਪੋਲਿੰਗ ਬੂਥਾਂ 'ਤੇ ਪੁੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਆਮ ਲੋਕਾਂ ਦੇ ਨਾਲ-ਨਾਲ ਬਜ਼ੁਰਗ ਅਤੇ ਦਿਵਿਆਂਗ ਲੋਕ ਵੀ ਪੋਲਿੰਗ ਬੂਥਾਂ 'ਤੇ ਪੁੱਜ ਕੇ ਆਪਣੀ ਵੋਟ ਦਾ ਭੁਗਤਾਨ ਕਰਦੇ ਦਿਖਾਈ ਦਿੱਤੇ। ਜ਼ਿਲ੍ਹੇ 'ਚ ਦੁਪਹਿਰ 3 ਵਜੇ ਤੱਕ 58.01 ਫ਼ੀਸਦੀ ਵੋਟਾਂ ਪੈ ਚੁੱਕੀਆਂ ਹਨ।
ਜਾਣੋ ਹੁਣ ਤੱਕ ਦੀ ਵੋਟਿੰਗ ਫ਼ੀਸਦੀ
ਦੁਪਹਿਰ 3 ਵਜੇ ਤੱਕ 58.01 ਫ਼ੀਸਦੀ ਪਈਆਂ ਵੋਟਾਂ
ਦੁਪਹਿਰ 1 ਵਜੇ ਤੱਕ 42.42 ਫ਼ੀਸਦੀ ਪਈਆਂ ਵੋਟਾਂ
11 ਵਜੇ ਤੱਕ 27.04 ਫ਼ੀਸਦੀ ਪਈਆਂ ਵੋਟਾਂ
9 ਵਜੇ ਤੱਕ 10.22 ਫ਼ੀਸਦੀ ਪਈਆਂ ਵੋਟਾਂ
ਅੱਜ ਸ਼ਾਮ ਤੱਕ ਆਉਣਗੇ ਨਤੀਜੇ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਦੌਰਾਨ ਜ਼ਿਲ੍ਹੇ ਦੇ 39 ਵੱਖ-ਵੱਖ ਵਾਰਡਾਂ ਦੇ 65676 ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ’ਚ 32002 ਪੁਰਸ਼, 33669 ਇਸਤਰੀਆਂ ਤੇ 5 ਥਰਡ ਜੈਂਡਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਅੱਜ ਹੀ ਸ਼ਾਮ ਨੂੰ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
152 ਉਮੀਦਵਾਰ ਚੋਣ ਮੈਦਾਨ 'ਚ
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ’ਚੋਂ 152 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ’ਚ ਬਠਿੰਡਾ ਦੇ 48 ਨੰਬਰ ਵਾਰਡ ਤੋਂ 7, ਗੋਨਿਆਣਾ ਦੇ 9 ਨੰਬਰ ਵਾਰਡ ਤੋਂ 3, ਲਹਿਰਾ ਮੁਹੱਬਤ ਦੇ 3, 5, 8 ਅਤੇ 10 ਨੰਬਰ ਵਾਰਡ ਤੋਂ 10, ਰਾਮਪੁਰਾ ਫੂਲ ਦੇ 1-21 ਨੰਬਰ ਵਾਰਡਾਂ ਤੋਂ 93, ਕੋਠਾ ਗੁਰੂ ਦੇ 2 ਨੰਬਰ ਵਾਰਡ ਤੋਂ 3, ਭਾਈਰੂਪਾ ਦੇ 6 ਨੰਬਰ ਵਾਰਡ ਤੋਂ 3 ਅਤੇ ਤਲਵੰਡੀ ਸਾਬੋ ਦੇ 10 ਵੱਖ-ਵੱਖ ਵਾਰਡਾਂ ਤੋਂ 33 ਉਮੀਦਵਾਰ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ (ਵੀਡੀਓ)
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ (ਵਿਕਾਸ) ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਨਥਾਣਾ ਦੇ ਵਾਰਡ ਨੰਬਰ 6, ਮਹਿਰਾਜ ਦੇ ਵਾਰਡ ਨੰਬਰ 8, ਕੋਠਾਗੁਰੂ ਦੇ ਵਾਰਡ ਨੰਬਰ 2 ਅਤੇ ਤਲਵੰਡੀ ਸਾਬੋ ਦੇ ਵਾਰਡ ਨੰਬਰ 5,6,9,10 ਤੇ 15 ’ਚੋਂ ਉਮੀਦਵਾਰ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਹਨ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਠਿੰਡਾ, ਗੋਨਿਆਣਾ, ਲਹਿਰਾ ਮੁਹੱਬਤ, ਰਾਮਪੁਰਾ ਫੂਲ, ਭਾਈਰੂਪਾ, ਮੌੜ ਅਤੇ ਤਲਵੰਡੀ ਸਾਬੋ ਦੇ 39 ਵੱਖ-ਵੱਖ ਵਾਰਡਾਂ ਲਈ 65 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 450 ਦੇ ਕਰੀਬ ਚੋਣ ਅਮਲਾ ਇਨ੍ਹਾਂ ਚੋਣਾਂ ’ਚ ਤਾਇਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8