''ਬਲਾਕ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਚੋਣਾਂ/ਉਪ-ਚੋਣਾਂ 2025 ਲਈ ਵੋਟਾਂ ਦੀ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ’

Tuesday, Jul 01, 2025 - 01:47 PM (IST)

''ਬਲਾਕ ਦੀਆਂ ਗ੍ਰਾਮ ਪੰਚਾਇਤਾਂ ਦੀਆਂ ਰਹਿੰਦੀਆਂ ਚੋਣਾਂ/ਉਪ-ਚੋਣਾਂ 2025 ਲਈ ਵੋਟਾਂ ਦੀ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ’

ਤਰਨਤਾਰਨ (ਰਾਜੂ)- ਰਾਜ ਚੋਣ ਕਮਿਸ਼ਨ ਵੱਲੋਂ ਬਲਾਕ ਤਰਨਤਾਰਨ ਦੀਆਂ ਗ੍ਰਾਮ ਪੰਚਾਇਤ ਕਾਜੀਕੋਟ-(70), ਨਾਲਾਗੜ੍ਹ- (69), ਕੱਕਾ ਕੰਡਿਆਲਾ-(63), ਪੰਡੋਰੀ ਗੋਲਾ-(79) ਅਤੇ ਬਲਾਕ ਭਿੱਖੀਵਿੰਡ ਦੀ ਗ੍ਰਾਮ ਪੰਚਾਇਤ ਮਾੜੀ ਕੰਬੋਕੇ ਦੀਆਂ ਰਹਿੰਦੀਆਂ ਚੋਣਾਂ/ਉਪ-ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦੀ ਤਿਆਰੀ ਦੀ ਮਿਤੀ 30 ਜੂਨ ਤੋਂ 6 ਜੁਲਾਈ 2025, ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 07 ਜੁਲਾਈ 2025, ਦਾਅਵੇ ਤੇ ਇਤਰਾਜ ਦਰਜ ਕਰਵਾਉਣ ਦੀ ਮਿਤੀ 08 ਜੁਲਾਈ 2025 ਤੋਂ 16 ਜੁਲਾਈ 2025 ਤੱਕ, ਪ੍ਰਾਪਤ ਦਾਅਵੇ/ਇਤਰਾਜ ਮਿਤੀ 21 ਜੁਲਾਈ 2025 ਤੱਕ ਨਿਪਟਾਏ ਜਾਣਗੇ ਅਤੇ ਵੋਟਰ ਰੋਲ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ ਦੀ ਮਿਤੀ 22 ਜੁਲਾਈ 2025 ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ-  ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ

ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਜ਼ਿਲ੍ਹਾ ਤਰਨਤਾਰਨ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਤਰਨਤਾਰਨ, ਖਡੂਰ ਸਾਹਿਬ ਅਤੇ ਭਿੱਖੀਵਿੰਡ ਬਤੌਰ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਕੰਮ ਕਰਨਗੇ। ਇਸ ਸਬੰਧ ਵਿਚ ਉਨ੍ਹਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬਲਾਕ ਤਰਨਤਾਰਨ, ਖਡੂਰ ਸਾਹਿਬ ਅਤੇ ਭਿੱਖੀਵਿੰਡ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਉਨ੍ਹਾਂ ਦੇ ਬਲਾਕ ਨਾਲ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਨਾਲ ਤੁਰੰਤ ਸੰਪਰਕ ਕਰਨਗੇ, ਆਮ ਲੋਕਾਂ ਦੀ ਜਾਣਕਾਰੀ ਲਈ ਪਿੰਡ ਵਿਚ ਸੁਧਾਈ ਸਬੰਧੀ ਮੁਨਿਆਦੀ ਕਰਵਾਉਣਗੇ ਅਤੇ ਸੁਧਾਈ ਨਾਲ ਸਬੰਧਤ ਕੰਮ ਲਈ ਆਪਣਾ ਪੂਰਨ ਸਹਿਯੋਗ ਦੇਣਗੇ। ਇਹ ਸਾਰੀ ਸੂਚਨਾ ਜ਼ਿਲ੍ਹੇ ਦੀ ਵੈੱਬ ਸਾਈਟ 'ਤੇ ਉਪਲੱਬਧ ਹੈ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News