ਬਿਹਾਰ ਵਾਂਗ ਪੰਜਾਬ 'ਚ ਵੀ ਹੋ ਸਕਦੀ ਵੋਟ ਚੋਰੀ: ਪ੍ਰਤਾਪ ਬਾਜਵਾ

Thursday, Oct 09, 2025 - 05:52 PM (IST)

ਬਿਹਾਰ ਵਾਂਗ ਪੰਜਾਬ 'ਚ ਵੀ ਹੋ ਸਕਦੀ ਵੋਟ ਚੋਰੀ: ਪ੍ਰਤਾਪ ਬਾਜਵਾ

ਗੁਰਦਾਸਪੁਰ (ਗੁਰਪ੍ਰੀਤ)- ਕਾਂਗਰਸ ਪਾਰਟੀ ਵੱਲੋਂ ਪੂਰੇ ਭਾਰਤ ਵਿੱਚ "ਵੋਟ ਚੋਰ ਗੱਦੀ ਛੋੜ" ਨਾਅਰੇ ਤਹਿਤ ਇੱਕ ਮੁਹਿੰਮ ਛੇੜੀ ਗਈ ਹੈ। ਰਾਹੁਲ ਗਾਂਧੀ ਵੱਲੋਂ ਭਾਜਪਾ ਦੂਆਰਾ ਕੀਤੀ ਜਾ ਰਹੀ ‘ਵੋਟ ਚੋਰੀ’ ਖਿਲਾਫ਼ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ, ਧਾਰੀਵਾਲ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵੱਲੋ ਜਾਗਰੂਕ ਕਰਨ ਲਈ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ।

ਇਹ ਵੀ ਪੜ੍ਹੋ-ਕੇਂਦਰੀ ਸਰਕਾਰ ਦਾ ਅੰਮ੍ਰਿਤਸਰ ਵਾਸੀਆਂ ਲਈ ਵੱਡਾ ਐਲਾਨ

ਮੀਟਿੰਗ ਦੌਰਾਨ, ਵੋਟ ਚੋਰੀ ਖਿਲਾਫ ਸ਼ੁਰੂ ਕੀਤੀ ਗਈ ਹਸਤਾਖਰ ਮੁਹਿੰਮ ਨੂੰ ਅੱਗੇ ਵਧਾਇਆ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਬਿਹਾਰ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਉੱਥੇ 65 ਲੱਖ ਵੋਟਾਂ ਜਾਅਲੀ ਕਹਿ ਕੇ ਨਜਾਇਜ਼ ਤੌਰ ਤੇ ਕੱਟਣ ਦੀ ਕੋਸ਼ਿਸ਼ ਕੀਤੀ ਗਈ ਸੀ। ਬਾਜਵਾ ਨੇ ਚੇਤਾਵਨੀ ਦਿੱਤੀ ਹੈ ਕਿ ਬਿਹਾਰ ਵਾਂਗੁ ਪੰਜਾਬ 'ਚ ਵੀ ਵੋਟ ਚੋਰੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਖਤਰੇ ਦੇ ਮੱਦੇਨਜ਼ਰ, ਉਹ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਬਾਜਵਾ ਨੇ ਇਹ ਵੀ ਕਿਹਾ ਕਿ ਪੰਜਾਬੀਆਂ ਨੂੰ ਵੀ ਹੁਣ ਪਤਾ ਲੱਗ ਗਿਆ ਹੈ ਕਿ ਕਾਂਗਰਸ ਹੀ ਵਧੀਆ ਤੇ ਸੁਚੱਜਾ ਰਾਜ ਦੇ ਸਕਦੀ ਹੈ।

ਇਹ ਵੀ ਪੜ੍ਹੋ- ਅਸਲਾ ਧਾਰਕਾਂ ਲਈ ਹੁਕਮ ਜਾਰੀ, 7 ਦਿਨਾਂ ਦੇ ਅੰਦਰ-ਅੰਦਰ ਕਰੋ ਇਹ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News