ਅਹਿਮ ਖ਼ਬਰ : ਬਿਨਾਂ ਵੋਟਰ ਆਈ. ਡੀ. ਕਾਰਡ ਤੋਂ ਵੀ ਪਾ ਸਕੋਗੇ ਵੋਟ, ਜਾਣੋ ਕੀ ਹੈ ਚੋਣ ਕਮਿਸ਼ਨ ਦੀ ਸ਼ਰਤ

Wednesday, Feb 16, 2022 - 07:04 PM (IST)

ਚੰਡੀਗੜ੍ਹ (ਸ਼ਰਮਾ) : ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰ ਇਲੈਕਟਰ ਫੋਟੋ ਪਛਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਆਪਣੀ ਪਛਾਣ ਦੇ ਸਬੂਤਾਂ ਵਜੋਂ ਵਰਤ ਕੇ ਵੋਟ ਪਾ ਸਕਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ ਉਹ ਵੀ ਵੋਟ ਕਰ ਸਕਣਗੇ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੇ ਉਪ ਮੁੱਖ ਮੰਤਰੀ ਵਾਲੇ ਬਿਆਨ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਆਖੀ ਵੱਡੀ ਗੱਲ

ਚੋਣ ਅਧਿਕਾਰੀ ਨੇ ਕਿਹਾ ਕਿ ਜੇਕਰ ਕਿਸੇ ਕੋਲ ਫੋਟੋ ਪਛਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈਡੀ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐੱਨ.ਪੀ.ਆਰ. ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਕੇਂਦਰ ਜਾਂ ਰਾਜ ਸਰਕਾਰਾਂ ਜਾਂ ਜਨਤਕ ਖੇਤਰ ਦੇ ਅਦਾਰਿਆਂ/ਪਬਲਿਕ ਲਿਮਟਿਡ ਕੰਪਨੀਆਂ ਵਲੋਂ ਜਾਰੀ ਕੀਤੇ ਸੇਵਾ ਆਈ.ਡੀ. ਕਾਰਡ (ਫੋਟੋ ਸਮੇਤ), ਸੰਸਦ ਮੈਂਬਰਾਂ/ਵਿਧਾਇਕਾਂ/ਐੱਮ.ਐੱਲ.ਸੀ. ਨੂੰ ਜਾਰੀ ਕੀਤੇ ਅਧਿਕਾਰਤ ਪਛਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਯੂਨੀਕ ਡਿਸਏਬਿਲਟੀ ਆਈ.ਡੀ. (ਯੂ.ਡੀ.ਆਈ.ਡੀ.) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ।

ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


Gurminder Singh

Content Editor

Related News