ਸਵੱਦੀ ਕਲਾਂ ''ਚ ਵੋਟਰ ਸੂਚੀ ਨੂੰ ਲੈ ਕੇ ਵਿਵਾਦ, ਕਾਂਗਰਸ ਤੇ ਅਕਾਲੀ ਦਲ ਨੇ ਲਾਏ ਧੱਕੇਸ਼ਾਹੀ ਦੇ ਦੋਸ਼
Sunday, Dec 14, 2025 - 12:37 PM (IST)
ਚੌਂਕੀਮਾਨ (ਗਗਨਦੀਪ) : ਹਲਕਾ ਦਾਖਾ ਦੇ ਪਿੰਡ ਸਵੱਦੀ ਵਿਚ ਵੋਟਰ ਸੂਚੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਨੂੰ ਲੈ ਕੇ ਦੋਵਾਂ ਪਾਰਟੀਆਂ ਵੱਲੋਂ ਪੋਲਿੰਗ ਸੈਂਟਰ ਅੱਗੇ ਧਰਨਾ ਦਿੱਤਾ ਗਿਆ। ਮੌਕੇ 'ਤੇ ਪੁਲਸ ਪਹੁੰਚੀ ਜਦਕਿ ਚੋਣ ਅਫਸਰ ਵੱਲੋਂ ਆਗੂਆਂ ਨੂੰ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਥਿਤੀ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਚੋਣਪ੍ਰਕਿਰਿਆ ਚੱਲ ਰਹੀ ਹੈ।
