ਹੁਸ਼ਿਆਰਪੁਰ ''ਚ ਵੋਟਰ ਮੈਪਿੰਗ ਦਾ ਕੰਮ ਤੇਜ਼, 89.21 ਫ਼ੀਸਦੀ ਵੋਟਰਾਂ ਦੀ ਮੈਪਿੰਗ ਮੁਕੰਮਲ

Tuesday, Jun 09, 2026 - 07:47 AM (IST)

ਹੁਸ਼ਿਆਰਪੁਰ ''ਚ ਵੋਟਰ ਮੈਪਿੰਗ ਦਾ ਕੰਮ ਤੇਜ਼, 89.21 ਫ਼ੀਸਦੀ ਵੋਟਰਾਂ ਦੀ ਮੈਪਿੰਗ ਮੁਕੰਮਲ

ਹੁਸ਼ਿਆਰਪੁਰ (ਘੁੰਮਣ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ ਤਹਿਤ ਵੋਟਰ ਸੂਚੀਆਂ ਦੀ ਮੈਪਿੰਗ ਲਈ ਵਿਸ਼ੇਸ਼ ਕੈਂਪ ਦੌਰਾਨ ਕਰੀਬ 8700 ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਮੈਪ ਕੀਤਾ ਗਿਆ ਜਿਸ ਨਾਲ ਜ਼ਿਲੇ ’ਚ ਕੁੱਲ ਮੈਪ ਕੀਤੇ ਵੋਟਰਾਂ ਦੀ ਗਿਣਤੀ 11,31,748 ਹੋ ਗਈ ਹੈ।

ਇਹ ਵੀ ਪੜ੍ਹੋ : 500 ਰੁਪਏ ਦੇ ਝਗੜੇ ਨੂੰ ਲੈ ਕੇ ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਖੈਰ ਨਹੀਂ!

ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਨੂੰ ਜ਼ਿਲੇ ਦੇ 1500 ਵੱਧ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ ਐੱਸ. ਆਈ. ਆਰ. ਤਹਿਤ ਵੋਟਾਂ ਦੀ ਮੈਪਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਵੋਟਰਾਂ ਦੀ ਕੁੱਲ ਗਿਣਤੀ 1268635 ਹੈ ਜਿਸ ’ਚੋਂ 1131749 ਮੈਪਡ ਵੋਟਰ ਹਨ ਅਤੇ 136886 ਵੋਟਰਾਂ ਨੂੰ ਲਿਸਟਾਂ ਮੁਤਾਬਕ ਅਪਡੇਟ ਕੀਤਾ ਜਾਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 89.21 ਫੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਵੋਟਰਾਂ ਨੂੰ ਵੀ ਜਲਦ ਅਪਡੇਟ ਕਰਨ ਲਈ ਬੀ. ਐੱਲ. ਓਜ਼ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਜਿਨ੍ਹਾਂ ਵੋਟਰਾਂ ਦੇ ਵੇਰਵਿਆਂ ਵਿਚ ਕੁਝ ਕਮੀਆਂ ਸਾਹਮਣੇ ਆਈਆਂ ਹਨ ਉਨ੍ਹਾਂ ਦੀ ਦਰੁਸਤਗੀ ਲਈ ਬੀ. ਐੱਲ. ਓਜ਼ ਵੱਲੋਂ ਲੋੜੀਂਦੇ ਦਸਤਾਵੇਜਾਂ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਗਲੇ 21 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! 15 ਸੂਬਿਆਂ 'ਚ ਜਾਰੀ ਹੋ ਗਿਆ High Alert

ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਬੀਤੇ ਦਿਨੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐੱਸ. ਆਈ. ਆਰ. ਸਬੰਧੀ ਵਿਸਥਾਰਤ ਮੀਟਿੰਗ ਦੌਰਾਨ ਅਪੀਲ ਕੀਤੀ ਗਈ ਕਿ ਵੋਟਾਂ ਨਾਲ ਸਬੰਧਤ ਇਸ ਅਹਿਮ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਰਟੀਆਂ ਵਲੋਂ ਲੋੜੀਂਦੇ ਸਹਿਯੋਗ ਦੇ ਨਾਲ-ਨਾਲ ਆਪਣੇ ਨੁਮਾਇੰਦੇ ਵੀ ਤਾਇਨਾਤ ਕੀਤੇ ਜਾਣ ਤਾਂ ਜੋ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ। ਵੋਟਰ ਸੂਚੀਆਂ ਦਾ ਡਰਾਫ਼ਟ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ 2026 ਤੱਕ ਚੱਲੇਗੀ। ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ 2026 ਨੂੰ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News