ਜਲੰਧਰ ਵੈਸਟ ਦੇ ਵੋਟਰ ਬਣਾਉਣਗੇ ਨਵਾਂ ਰਿਕਾਰਡ, ਪਿਛਲੀਆਂ 5 ਚੋਣਾਂ ਦੌਰਾਨ ਕਾਂਗਰਸ 3 ਵਾਰ ਤੇ ''ਆਪ'' 2 ਵਾਰ ਜਿੱਤੀ

Tuesday, Jul 09, 2024 - 06:57 PM (IST)

ਜਲੰਧਰ ਵੈਸਟ ਦੇ ਵੋਟਰ ਬਣਾਉਣਗੇ ਨਵਾਂ ਰਿਕਾਰਡ, ਪਿਛਲੀਆਂ 5 ਚੋਣਾਂ ਦੌਰਾਨ ਕਾਂਗਰਸ 3 ਵਾਰ ਤੇ ''ਆਪ'' 2 ਵਾਰ ਜਿੱਤੀ

ਜਲੰਧਰ/ਲੁਧਿਆਣਾ (ਹਿਤੇਸ਼)- ਪੰਜਾਬ ਦੀ ਇਕੋ ਇਕ ਵਿਧਾਨ ਸਭਾ ਸੀਟ ਜਲੰਧਰ ਪੱਛਮੀ 'ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਜੇਕਰ ਪਿਛਲੀਆਂ 5 ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੌਰਾਨ ਇਸ ਸੀਟ ਦੇ ਨਤੀਜਿਆਂ 'ਤੇ ਨਜ਼ਰ ਮਾਰੀਏ ਤਾਂ ਕਾਂਗਰਸ 3 ਵਾਰ ਅਤੇ 'ਆਪ' ਨੇ 2 ਵਾਰ ਜਿੱਤ ਹਾਸਲ ਕੀਤੀ ਹੈ। ਇਨ੍ਹਾਂ 'ਚ ਕਾਂਗਰਸ ਨੂੰ 2017, 2019, 2024 ਵਿੱਚ ਅਤੇ ਆਮ ਆਦਮੀ ਪਾਰਟੀ ਨੂੰ 2022 ਅਤੇ 2023 ਦੀਆਂ ਚੋਣਾਂ ਵਿੱਚ ਸਫ਼ਲਤਾ ਮਿਲੀ ਹੈ। ਜਿਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਪੱਛਮੀ ਦੇ ਵੋਟਰ ਆਪਣੀ ਵੋਟ ਦੇ ਰੂਪ 'ਚ ਨਵਾਂ ਰਿਕਾਰਡ ਬਣਾਉਣ ਦਾ ਫ਼ੈਸਲਾ ਕਰਨਗੇ।

ਇਹ ਵੀ ਪੜ੍ਹੋ-  ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ, 181 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਮੁੱਖ ਮੰਤਰੀ ਦੇ ਨਾਲ-ਨਾਲ ਕਾਂਗਰਸ ਅਤੇ ਭਾਜਪਾ ਦੀ ਸਾਖ਼ ਦਾਅ 'ਤੇ
ਇਸ ਸੀਟ ਨੂੰ ਜਿੱਤਣ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਾਲ-ਨਾਲ ਕਾਂਗਰਸ ਅਤੇ ਭਾਜਪਾ ਦਾ ਵੀ ਵੱਕਾਰ ਦਾਅ 'ਤੇ ਲੱਗਾ ਹੋਇਆ ਹੈ। ਜਿਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਪਰਿਵਾਰ ਦੇ ਇਲਾਵਾ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਨੇਤਾਵਾਂ ਨਾਲ ਜਲੰਧਰ ਵਿਚ ਪੱਕੇ ਡੇਰੇ ਲਾਏ ਹੋਏ ਹਨ ਕਿਉਂਕਿ ਲੋਕ ਸਭਾ ਚੋਣਾਂ ਦੌਰਾਨ ਕੀਤਾ ਗਿਆ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰਨ ਦਾ ਦਾਅਵਾ ਪੂਰਾ ਨਾ ਹੋਣ ਨੂੰ ਲੈ ਕੇ ਨਿਸ਼ਾਨਾ ਬਣਾ ਰਹੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਇਹ ਸੀਟ ਜਿੱਤ ਕੇ ਜਵਾਬ ਦੇਣਾ ਚਾਹੁੰਦੇ ਹਨ। ਇਸ ਦੇ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸੀਟ 'ਤੇ ਇਸ ਲਈ ਵੀ ਜ਼ਿਆਦਾ ਫੋਕਸ ਹੈ ਕਿਉਂਕਿ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। 

ਇਹ ਵੀ ਪੜ੍ਹੋ-  ਜਲੰਧਰ ਵੈਸਟ ਜ਼ਿਮਨੀ ਚੋਣ ਲਈ ਵਿਸ਼ੇਸ਼ ਉਪਰਾਲਾ, ਇਸ ਖ਼ਾਸ ਸਹੂਲਤ ਲਈ ਜਾਰੀ ਹੋਇਆ ਵਟਸਐਪ ਨੰਬਰ

ਹੁਣ ਜਦੋਂ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਿੱਧਾ ਵਿਵਾਦ ਸ਼ੁਰੂ ਹੋ ਗਿਆ ਹੈ ਤਾਂ ਸੱਤਾਧਾਰੀ ਧਿਰ ਲਈ ਇਹ ਸੀਟ ਬਚਾਉਣ ਦੀ ਚੁਣੌਤੀ ਵਧ ਗਈ ਹੈ। ਇਸੇ ਤਰ੍ਹਾਂ ਲੋਕ ਸਭਾ ਚੋਣਾਂ ਦੌਰਾਨ 7 ਸੀਟਾਂ ਜਿੱਤਣ ਨੂੰ ਲੈ ਕੇ ਕਾਫ਼ੀ ਉਤਸ਼ਾਹਤ ਕਾਂਗਰਸ ਨੂੰ ਇਹ ਸੀਟ ਬਰਕਰਾਰ ਰੱਖਣ ਦੀ ਚੁਣੌਤੀ ਹੈ ਅਤੇ ਇਸ ਸੀਟ 'ਤੇ ਹਾਰ ਦੀ ਸਥਿਤੀ 'ਚ ਪਾਰਟੀ ਦੇ ਅੰਦਰਲੇ ਵਿਰੋਧੀ ਨੇਤਾਵਾਂ ਨੂੰ ਰਾਜਾ ਵੜਿੰਗ ਖ਼ਿਲਾਫ਼ ਬੋਲਣਾ ਦਾ ਇਕ ਹੋਰ ਮੌਕਾ ਮਿਲ ਜਾਵੇਗਾ। ਦੂਜੇ ਪਾਸੇ ਲੋਕ ਸਭਾ ਚੋਣਾਂ ਦੌਰਾਨ ਕੋਈ ਵੀ ਸੀਟ ਨਾ ਜਿੱਤਣ ਦੇ ਬਾਵਜੂਦ ਪੰਜਾਬ 'ਚ ਵੋਟ ਸ਼ੇਅਰ ਦੁੱਗਣੇ ਦੇ ਆਧਾਰ 'ਤੇ ਮਜ਼ਬੂਤ ​​ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਵੀ ਇਸ ਸੀਟ ਨੂੰ ਜਿੱਤਣ ਦੀ ਆਸ ਨਾਲ ਯਤਨ ਕਰ ਰਹੀ ਹੈ ਅਤੇ ਖ਼ਾਸ ਗੱਲ ਇਹ ਹੈ ਕਿ ਇਹ ਇਸ ਲਈ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਅਸਤੀਫ਼ਾ ਦੇਣ ਅਤੇ ਭਾਜਪਾ 'ਚ ਸ਼ਾਮਲ ਹੋਣ ਕਾਰਨ ਜ਼ਿਮਨੀ ਚੋਣ ਹੋ ਰਹੀ ਹੈ।

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਹਾਦਸੇ 'ਚ ਔਰਤ ਦੀ ਮੌਤ, ਟੁਕੜਿਆਂ 'ਚ ਮਿਲੀ ਲਾਸ਼, ਰਾਤ ਭਰ ਲੰਘਦੇ ਰਹੇ ਮ੍ਰਿਤਕ ਦੇਹ ਤੋਂ ਵਾਹਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News