85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੇ ਪਾਈ ਵੋਟ, ਚੋਣ ਅਧਿਕਾਰੀ ਦੀ ਅਗਵਾਈ ਹੇਠ ਕਰਵਾਈ ਵੋਟਿੰਗ

05/28/2024 10:48:20 AM

ਨਵਾਂਗਰਾਓਂ (ਜੋਸ਼ੀ) : ਖਰੜ ਵਿਧਾਨ ਸਭਾ ਹਲਕੇ 'ਚ ਸੱਤਵੇਂ ਪੜਾਅ ਤਹਿਤ 1 ਜੂਨ ਨੂੰ ਚੋਣ ਹੋਣੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਨੂੰ ਬੂਥ ’ਤੇ ਪਹੁੰਚ ਕੇ ਆਪਣੀ ਵੋਟ ਪਾਉਣ ’ਚ ਅਸਮਰੱਥ ਹਨ, ਉਨ੍ਹਾਂ ਲਈ ਘਰ-ਘਰ ਜਾ ਕੇ ਵੋਟ ਪਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਮੋਹਾਲੀ ਜ਼ਿਲ੍ਹੇ ਵਿਚ 75 ਅਜਿਹੇ ਵੋਟਰ ਹਨ, ਜੋ ਘਰੋਂ ਹੀ ਵੋਟ ਪਾ ਰਹੇ ਹਨ। ਇਸ ਦੇ ਲਈ ਚੋਣ ਅਧਿਕਾਰੀ ਰਵੀ ਕੁਮਾਰ ਜਿੰਦਲ ਦੀ ਅਗਵਾਈ ਹੇਠ ਵੋਟਿੰਗ ਕਰਵਾਈ ਗਈ।

ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਵਕੀਲ ਦੀ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਖਰੜ ਵਿਧਾਨ ਸਭਾ ਵਿਚ ਪੋਲਿੰਗ ਪਾਰਟੀਆਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤ ਸੁਰੱਖਿਆ ਹੇਠ ਵੋਟਰਾਂ ਦੇ ਘਰਾਂ ਵਿਚ ਪਹੁੰਚੀਆਂ ਅਤੇ ਵੋਟਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਗੁਰਮਿੰਦਰ ਸਿੰਘ ਨੇ ਦੱਸਿਆ ਕਿ ਲੋਕਤੰਤਰ ਦੇ ਮਹਾਨ ਤਿਉਹਾਰ ਮੌਕੇ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਅਪੰਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤਹਿਤ 5 ਨਿਊ ਚੰਡੀਗੜ੍ਹ, 1 ਨਵਾਂਗਾਓਂ, 4 ਕੁਰਾਲੀ ਅਤੇ ਹੋਰ ਥਾਵਾਂ ’ਤੇ 74 ਵੋਟਰਾਂ ਤੋਂ ਵੋਟਿੰਗ ਕਰਵਾਈ ਗਈ, ਜਦਕਿ ਇਕ ਵੋਟਰ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਟੁੱਟੇਗਾ ਗਰਮੀ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ Alert, ਲੋਕ ਰਹਿਣ ਸਾਵਧਾਨ

ਜਦੋਂ ਕਿ ਬਜ਼ੁਰਗ ਵੋਟਰਾਂ ਦਾ ਕਹਿਣਾ ਹੈ ਕਿ ਦੇਸ਼ ਦੇ ਵਿਕਾਸ ਲਈ ਵੋਟ ਬਹੁਤ ਜ਼ਰੂਰੀ ਹੈ। ਚੋਣ ਕਮਿਸ਼ਨ ਨੇ ਸਾਨੂੰ ਬਹੁਤ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਹਨ, ਜਿਸ ਕਾਰਨ ਅਸੀਂ ਘਰ ਬੈਠੇ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਾਂ। ਇਸ ਨਾਲ ਵੋਟ ਫ਼ੀਸਦੀ ਵੀ ਵਧੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਬੂਥ ’ਤੇ ਪਹੁੰਚਣ ’ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਚੋਣ ਕਮਿਸ਼ਨ ਦੇ ਇਸ ਕਦਮ ਨਾਲ ਉਹ ਆਰਾਮ ਨਾਲ ਵੋਟਿੰਗ ਕਰ ਸਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News