ਸ੍ਰੀ ਮੁਕਤਸਰ ਸਾਹਿਬ ''ਚ ਵੋਟਾਂ ਤੋਂ ਬਾਅਦ ਅਕਾਲੀਆਂ ਤੇ ਕਾਂਗਰਸੀਆਂ ਵਿਚਾਲੇ ਝੜਪ

Monday, Feb 15, 2021 - 06:12 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ)- ਵੋਟਿੰਗ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਬੀਤੀ ਦੇਰ ਸ਼ਾਮ ਵਾਰਡ ਨੰਬਰ 7 ਵਿਚ ਅਕਾਲੀ ਅਤੇ ਕਾਂਗਰਸੀ ਉਮੀਦਵਾਰ ਦੇ ਸਮਰਥਕ ਆਪਸ ਵਿਚ ਭਿੜ ਗਏ। ਇਸ ਦੌਰਾਨ ਦੋਹਾਂ ਧਿਰਾਂ ਦੇ ਵਿਅਕਤੀ ਜ਼ਖਮੀ ਹੋਏ ਜੋ ਸਰਕਾਰੀ ਹਸਪਤਾਲ ਵਿਖੇ ਇਲਾਜ ਅਧੀਨ ਹਨ।  ਦਰਅਸਲ ਚੋਣਾਂ ਦਾ ਨਿਰਧਾਰਤ ਸਮਾਂ ਖ਼ਤਮ ਹੋਣ ਉਪਰੰਤ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 7 'ਚ ਅਕਾਲੀ ਅਤੇ ਕਾਂਗਰਸੀ ਵਰਕਰਾਂ ਦੀ ਝੜਪ ਹੋ ਗਈ। ਇਸ ਦੌਰਾਨ ਕਾਂਗਰਸੀ ਉਮੀਦਵਾਰ ਦਾ ਪਤੀ ਅਤੇ ਅਕਾਲੀ ਉਮੀਦਵਾਰ ਦੇ ਬੇਟੇ ਸਮੇਤ ਕੁਝ ਸਮਰਥਕ ਜ਼ਖਮੀ ਹੋ ਗਏ ਜੋ ਕਿ ਸਰਕਾਰੀ ਹਸਪਤਾਲ ਵਿਚ ਭਰਤੀ ਹਨ।

ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ

ਇਸ ਸਬੰਧੀ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਉੱਤੇ ਦੋਸ਼ ਲਗਾਏ। ਜਿਥੇ ਕਾਂਗਰਸ ਦੀ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਨੇ ਪੁਲਸ ਪ੍ਰਸਾਸ਼ਨ ਨੂੰ ਬੁਰੀ ਤਰ੍ਹਾਂ ਫੇਲ ਦੱਸਿਆ, ਉਥੇ ਹੀ ਹੁਣ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਠੀਕ ਨਹੀਂ ਕੀਤੇ ਗਏ। ਉਧਰ ਥਾਣਾ ਸਿਟੀ ਦੇ ਐੱਸ. ਐੱਚ. ਓ ਮੋਹਨ ਲਾਲ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨਾਂ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜੈ ਸਿੰਘ ਵਾਲਾ ਦੇ ਦਵਿੰਦਰ ਦੀ ਨਿਊਜ਼ੀਲੈਂਡ ’ਚ ਮੌਤ


Gurminder Singh

Content Editor

Related News