ਮਾਨਸਾ ਜ਼ਿਲ੍ਹੇ ਵਿਚ ਵੋਟਾਂ ਦੀ ਗਿਣਤੀ ਸਖ਼ਤ ਪ੍ਰਬੰਧਾਂ ਹੇਠ ਸ਼ੁਰੂ
Wednesday, Dec 17, 2025 - 09:30 AM (IST)
ਮਾਨਸਾ (ਸੰਦੀਪ ਮਿੱਤਲ) : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਸਖ਼ਤ ਪੁਲਸ ਪ੍ਰਬੰਧਾਂ ਹੇਠ ਸਮੇਂ ਸਿਰ ਸ਼ੁਰੂ ਹੋ ਗਈ ਹੈ। ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਆਡੀਟੋਰੀਅਮ, ਝੁਨੀਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਦੂਲਗੜ੍ਹ ਦੇ ਬਲਰਾਜ ਸਿੰਘ ਭੂੰਦੜ ਯਾਦਗਾਰੀ ਸਰਕਾਰੀ ਕਾਲਜ ਅਤੇ ਬੁਢਲਾਡਾ ਨੇੜੇ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਰੱਲੀ ਵਿਚ ਕੀਤੀ ਜਾ ਰਹੀ ਹੈ।
