ਧਰਮਕੋਟ ''ਚ 127 ਨੰਬਰ ਬੂਥ ''ਤੇ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਿੰਗ ਹੋਈ ਪ੍ਰਭਾਵਿਤ

Sunday, Feb 20, 2022 - 04:35 PM (IST)

ਧਰਮਕੋਟ ''ਚ 127 ਨੰਬਰ ਬੂਥ ''ਤੇ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਿੰਗ ਹੋਈ ਪ੍ਰਭਾਵਿਤ

ਧਰਮਕੋਟ (ਸਤੀਸ਼)- ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸਖ਼ਤ ਸੁਰੱਖਿਆ ਵਿਵਸਥਾ ਦਰਮਿਆਨ ਐਤਵਾਰ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਉੱਥੇ ਹੀ ਵਿਧਾਨ ਸਭਾ ਹਲਕਾ ਧਰਮਕੋਟ ਅੰਦਰ ਵੀ ਵੱਖ-ਵੱਖ ਪੋਲਿੰਗ ਬੂਥਾਂ ਤੇ ਵੋਟਾਂ ਪੈ ਰਹੀਆਂ ਹਨ। ਇੱਥੋਂ ਦੇ 127 ਨੰਬਰ ਬੂਥ 'ਤੇ ਵੋਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਿੰਗ ਪ੍ਰਭਾਵਿਤ ਹੋਈ। 

ਚੋਣ ਅਮਲੇ ਨੇ ਤੁਰੰਤ ਇਸ ਦੀ ਥਾਂ 'ਤੇ ਨਵੀਂ ਮਸ਼ੀਨ ਲਿਆ ਕੇ ਵੋਟਿੰਗ ਦਾ ਕੰਮ ਸ਼ੁਰੂ ਕਰਵਾਇਆ। ਵੋਟਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਸਵੇਰੇ 9 ਵਜੇ ਤੱਕ ਵਿਧਾਨ ਸਭਾ ਹਲਕਾ ਧਰਮਕੋਟ ਅੰਦਰ 5 ਫੀਸਦੀ ਵੋਟਾਂ ਪਈਆਂ। ਬਜ਼ੁਰਗਾਂ ਵੱਲੋਂ ਵੀ ਇਸ ਦੌਰਾਨ ਆਪੋ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ ਗਿਆ ਹੈ।


author

DIsha

Content Editor

Related News