ਧਰਮਕੋਟ ''ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਪੋਲਿੰਗ ਬੂਥਾਂ ''ਤੇ ਸਵੇਰੇ ਹੀ ਲੱਗੀਆਂ ਲੰਬੀਆਂ ਲਾਈਨਾਂ

Saturday, Nov 28, 2026 - 10:02 AM (IST)

ਧਰਮਕੋਟ ''ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਪੋਲਿੰਗ ਬੂਥਾਂ ''ਤੇ ਸਵੇਰੇ ਹੀ ਲੱਗੀਆਂ ਲੰਬੀਆਂ ਲਾਈਨਾਂ

ਧਰਮਕੋਟ (ਸਤੀਸ਼) : ਧਰਮਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਨਗਰ ਕੌਂਸਲ ਧਰਮਕੋਟ ਵਿਖੇ 7 ਵਾਰਡਾਂ 'ਚ ਵੋਟਾਂ ਪੈਣ ਦਾ ਕੰਮ ਜ਼ੋਰਾਂ 'ਤੇ ਹੈ। ਪੋਲਿੰਗ ਬੂਥਾਂ 'ਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਆਪਣੀਆਂ ਵੋਟਾਂ ਦਾ ਇਸਤੇਮਾਲ ਕਰਨ ਲਈ ਪਹੁੰਚ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ : ਪਲਾਟ ਖ਼ਰੀਦਣ ਵਾਲੇ ਹੋ ਜਾਣ ਸਾਵਧਾਨ! ਜਾਰੀ ਹੋਈ ਚਿਤਾਵਨੀ, ਦੇਖਿਓ ਕਿਤੇ...

ਪੋਲਿੰਗ ਸਟੇਸ਼ਨਾਂ 'ਤੇ ਵੱਡੇ ਪੱਧਰ 'ਤੇ  ਲਾਈਨਾਂ ਲੱਗੀਆਂ ਹੋਈਆਂ ਹਨ। ਚੋਣਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਾਂ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਹੋਵੇਗਾ BLACKOUT, ਵੱਜਣਗੇ ਖ਼ਤਰੇ ਦੇ ਸਾਇਰਨ, ਲੋਕਾਂ ਲਈ ਜ਼ਰੂਰੀ ਹਦਾਇਤਾਂ ਜਾਰੀ

ਜੇਕਰ ਵੋਟ ਫ਼ੀਸਦੀ ਦੀ ਗੱਲ ਕਰੀਏ ਤਾਂ ਸਵੇਰੇ 9 ਵਜੇ ਤੱਕ 5 ਫ਼ੀਸਦੀ ਦੇ ਕਰੀਬ ਵੋਟਾਂ ਪੈ ਚੁੱਕੀਆਂ ਹਨ। ਲੋਕ ਲਗਾਤਾਰ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News