ਫਿਰੋਜ਼ਪੁਰ ''ਚ ਕੜਾਕੇ ਦੀ ਠੰਡ ਦੌਰਾਨ ਵੋਟਾਂ ਪੈਣੀਆਂ ਸ਼ੁਰੂ, ਪੋਲਿੰਗ ਬੂਥਾਂ ''ਤੇ ਪੁੱਜੇ ਲੋਕ (ਵੀਡੀਓ)
Saturday, Dec 21, 2024 - 10:10 AM (IST)
ਫਿਰੋਜ਼ਪੁਰ : ਪੰਜਾਬ ਦੇ 5 ਨਗਰ ਨਿਗਮਾਂ ਸਮੇਤ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਦਾ ਕੰਮ ਸਵੇਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ 'ਚ ਵੀ ਕੜਾਕੇ ਦੀ ਠੰਡ ਦਰਮਿਆਨ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕਾਂ ਵਲੋਂ ਪੋਲਿੰਗ ਬੂਥਾਂ 'ਤੇ ਪੁੱਜ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਹਾਲਾਂਕਿ ਸਵੇਰ ਦੇ ਸਮੇਂ ਬਹੁਤ ਘੱਟ ਗਿਣਤੀ 'ਚ ਲੋਕ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ। ਵੋਟ ਪਾਉਣ ਆਏ ਇਕ ਵੋਟਰ ਨੇ ਦੱਸਿਆ ਕਿ ਅਮਨ-ਸ਼ਾਂਤੀ ਨਾਲ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਦੇ ਦਫ਼ਤਰ
ਦੱਸਣਯੋਗ ਹੈ ਕਿ ਪੰਜਾਬ ਦੇ 5 ਸ਼ਹਿਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ 'ਚ ਨਗਰ ਨਿਗਮ ਚੋਣ ਹੋ ਰਹੀ ਹੈ। ਇਸ ਤੋਂ ਇਲਾਵਾ 44 ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤ ਲਈ ਵੀ ਵੋਟਿੰਗ ਹੋ ਰਹੀ ਹੈ, ਜਿਨ੍ਹਾਂ ਦੇ 398 ਵਾਰਡਾਂ 'ਚ ਚੋਣ ਹੋਣੀ ਹੈ। ਇਨ੍ਹਾਂ 'ਚ ਕਈ ਜਗ੍ਹਾ ਉਪ ਚੋਣ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ : ਸ਼ਹੀਦੀ ਪੰਦਰਵਾੜੇ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਸਰਕਾਰ ਵੱਲੋਂ ਕੀਤਾ ਗਿਆ ਛੁੱਟੀ ਦਾ ਐਲਾਨ
ਜਿਸ ਜਗ੍ਹਾ ’ਤੇ ਨਗਰ ਨਿਗਮ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤ ਲਈ ਵੀ ਵੋਟਿੰਗ ਹੋ ਰਹੀ ਹੈ, ਉੱਥੇ ਸਰਕਾਰ ਵੱਲੋਂ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸੈਕਟਰ ’ਚ ਸ਼ਾਮਲ ਦਫ਼ਤਰਾਂ, ਮਾਰਕਿਟ, ਫੈਕਟਰੀ ਆਦਿ ਦੇ ਲਈ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋ ਲੋਕ ਉਨ੍ਹਾਂ ਸ਼ਹਿਰਾਂ ਤੋਂ ਬਾਹਰ ਕੰਮ ਕਰਦੇ ਹਨ, ਉਹ ਵੋਟ ਪਾਉਣ ਲਈ ਵੋਟਰ ਕਾਰਡ ਪੇਸ਼ ਕਰ ਕੇ ਆਪਣੇ ਸੰਸਥਾਨ ਤੋਂ ਛੁੱਟੀ ਲੈ ਸਕਦੇ ਹਨ। ਇਸ ਦੇ ਲਈ ਨੋਟੀਫਿਕੇਸ਼ਨ ਸਟੇਟ ਇਲੈਕਸ਼ਨ ਕਮਿਸ਼ਨ ਤੋਂ ਬਾਅਦ ਬਕਾਇਦਾ ਚੀਫ ਸੈਕਟਰੀ ਵੱਲੋਂ ਵੀ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8