ਰਮਦਾਸ ਨਗਰ ਕੌਂਸਲ ਚੋਣਾਂ ਦੌਰਾਨ 11 ਵਾਰਡਾਂ ''ਚ ਸ਼ਾਂਤੀਪੂਰਵਕ ਵੋਟਿੰਗ ਜਾਰੀ, SDM ਨੇ ਲਿਆ ਜਾਇਜ਼ਾ

Tuesday, May 26, 2026 - 10:54 AM (IST)

ਰਮਦਾਸ ਨਗਰ ਕੌਂਸਲ ਚੋਣਾਂ ਦੌਰਾਨ 11 ਵਾਰਡਾਂ ''ਚ ਸ਼ਾਂਤੀਪੂਰਵਕ ਵੋਟਿੰਗ ਜਾਰੀ, SDM ਨੇ ਲਿਆ ਜਾਇਜ਼ਾ

ਰਾਮਦਾਸ (ਰਮਨ)- ਰਮਦਾਸ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅੱਜ 11 ਵਾਰਡਾਂ 'ਚ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਰਹੀ। ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਡਾ. ਚਾਰੂਮਿਤਾ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ। ਡਾ. ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ 11 ਵਾਰਡਾਂ ਵਿੱਚ ਵੋਟਿੰਗ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ, ਪਰ ਉਥੇ ਸਟਾਫ ਨੂੰ ਹੋਰ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ। ਜੇ ਕਿਸੇ ਥਾਂ ਵਾਧੂ ਕਰਮਚਾਰੀਆਂ ਦੀ ਲੋੜ ਪੈਂਦੀ ਹੈ ਤਾਂ ਤੁਰੰਤ ਪ੍ਰਬੰਧ ਕੀਤੇ ਜਾਣਗੇ।

ਇਹ ਵੀ ਪੜ੍ਹੋ- ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ ਮਹਿਲਾਵਾਂ ਬੇਹੋਸ਼, ਪ੍ਰਸ਼ਾਸਨਿਕ ਪ੍ਰਬੰਧਾਂ 'ਤੇ ਉੱਠੇ ਸਵਾਲ

ਉਨ੍ਹਾਂ ਦੱਸਿਆ ਕਿ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਸਟੇਸ਼ਨਾਂ ’ਤੇ ਛਾਂ, ਬੈਠਣ ਦੀ ਵਿਵਸਥਾ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਖਾਸ ਤੌਰ ’ਤੇ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਛੋਟੇ ਬੱਚਿਆਂ ਨਾਲ ਆਈਆਂ ਮਹਿਲਾਵਾਂ ਅਤੇ ਦਿਵਿਆਂਗ ਵੋਟਰਾਂ ਨੂੰ ਪਹਿਲ ਦੇ ਆਧਾਰ ’ਤੇ ਵੋਟ ਪਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਐਸਡੀਐਮ ਨੇ ਕਿਹਾ ਕਿ ਸਵੇਰੇ ਤੋਂ ਹੀ ਵੋਟਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਗਰਮੀ ਕਾਰਨ ਦੁਪਹਿਰ ਸਮੇਂ ਕੁਝ ਘੱਟ ਭੀੜ ਰਹਿਣ ਦੀ ਸੰਭਾਵਨਾ ਹੈ, ਪਰ ਸ਼ਾਮ ਵੇਲੇ ਮੁੜ ਵੋਟਰਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਉਨ੍ਹਾਂ ਆਸ ਜਤਾਈ ਕਿ ਇਸ ਵਾਰ ਵੋਟਿੰਗ ਪ੍ਰਤੀਸ਼ਤ ਚੰਗੀ ਰਹੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਡਾ. ਚਾਰੂਮਿਤਾ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ’ਤੇ ਵੱਡੇ ਪੱਧਰ ’ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਡੀਐਸਪੀ ਦੀ ਅਗਵਾਈ ਹੇਠ ਪੁਲਸ ਵੱਲੋਂ ਹਰ ਬੂਥ ’ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ। ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਹ ਵੀ ਪੜ੍ਹੋ- ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News