ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ ਵੋਟਰਾਂ ਨੇ ਪਾਈ ਵੋਟ

Sunday, Jul 05, 2026 - 06:30 PM (IST)

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਕੁੱਲ 60.5 ਫ਼ੀਸਦੀ ਵੋਟਰਾਂ ਨੇ ਪਾਈ ਵੋਟ

ਹੁਸ਼ਿਆਰਪੁਰ (ਘੁੰਮਣ)- ਅੱਜ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਈਆਂ ਗਈਆਂ। ਅੱਜ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਵਿਚ ਵੋਟਾਂ ਪਈਆਂ। ਇਨ੍ਹਾਂ ਚਾਰੋਂ ਹਲਕਿਆਂ ਵਿਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਾਂ ਪਈਆਂ। ਹੁਸ਼ਿਆਰਪੁਰ ਕੁੱਲ 60.6 ਫ਼ੀਸਦੀ ਵੋਟਿੰਗ ਹੋਈ।

ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ 
ਹੁਸ਼ਿਆਰਪੁਰ ਵਿਚ 10 ਵਜੇ ਤੱਕ 12.27 ਫ਼ੀਸਦੀ ਵੋਟਿੰਗ ਹੋੋਈ

12 ਵਜੇ ਤੱਕ 28.11 ਫ਼ੀਸਦੀ ਹੋਈ ਵੋਟਿੰਗ 

2 ਵਜੇ ਤੱਕ 43.71 ਫ਼ੀਸਦੀ ਹੋਈ ਵੋਟਿੰਗ 

4 ਵਜੇ ਤੱਕ 58.99 ਫ਼ੀਸਦੀ ਹੋਈ ਵੋਟਿੰਗ 

ਕੁੱਲ੍ਹ 60.5 ਫ਼ੀਸਦੀ ਵੋਟਿੰਗ ਹੋਈ

ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 50 ਵਾਰਡਾਂ ਲਈ ਕੁੱਲ 1,33,569 ਵੋਟਰ ਵੋਟ ਪਾਉਣਗੇ, ਜਿਸ ਲਈ ਕੁੱਲ੍ਹ 139 ਬੂਥ ਬਣਾਏ ਗਏ ਹਨ ਅਤੇ ਕੁੱਲ੍ਹ 219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ੍ਹ ਰਹੇ ਹਨ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਉਪਰੰਤ ਹੀ ਉਸੇ ਪੋਲਿੰਗ ਬੂਥ 'ਤੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਅਮਨ-ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਸ ਵੱਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ

ਇਥੇ ਦੱਸ ਦੇਈਏ ਕਿ ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ ਸੈਨਾਨੀ ਪਛਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਵਿਖਾ ਕੇ ਵੋਟ ਪਾ ਸਕਣਗੇ।

ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵਲੋਂ ਜਾਰੀ ਯ. ਡੀ. ਆਈ. ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਛਾਣ ਪੱਤਰ ਅਤੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਫੋਟੋ ਵਾਲਾ ਪਛਾਣ ਪੱਤਰ ਵਿਖਾ ਕੇ ਵੋਟ ਪਾ ਸਕਣਗੇ। 

ਇਹ ਵੀ ਪੜ੍ਹੋ: ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ ਵਾਇਰਲ ਹੋਣ ਮਗਰੋਂ ਡਿੱਗੀ ਗਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News