ਦੀਨਾਨਗਰ ਦੇ ਪਿੰਡਾਂ ''ਚ ਪੰਚੀ-ਸਰਪੰਚੀ ਲਈ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

Sunday, Jul 27, 2025 - 09:15 AM (IST)

ਦੀਨਾਨਗਰ ਦੇ ਪਿੰਡਾਂ ''ਚ ਪੰਚੀ-ਸਰਪੰਚੀ ਲਈ ਪੈ ਰਹੀਆਂ ਵੋਟਾਂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਸਰਪੰਚਾਂ ਅਤੇ ਪੰਚਾਂ ਦੀਆਂ ਖ਼ਾਲੀ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਚੋਣਾਂ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੀਨਾਨਗਰ ਅੰਦਰ ਆਉਦੇ ਪਿੰਡ ਸਹਿਜ਼ਾਦਾ ਅਤੇ ਕੋਠੇ ਮਾਈ ਉਮਰੀ ਵਿਖੇ ਸਰਪੰਚਾਂ ਦੀ ਉਪ ਚੋਣ ਹੋਵੇਗੀ, ਜਦੋਂਕਿ ਇਸੇ ਹੀ ਬਲਾਕ ਦੇ ਪਿੰਡ ਝੱਖਰਪਿੰਡੀ, ਚੂਹੜ ਚੱਕ, ਬਾਜੀਗਰ ਕੁੱਲੀਆਂ ਭਟੋਆ, ਮੰਜ, ਨਿਆਂਮਤਾ, ਕੋਠੇ ਸਦਾਨਾ, ਕੋਠੇ ਅਬਾਦੀ ਭਗਵਾਨਪੁਰ ਅਤੇ ਤਲਵੰਡੀ ਵਿਖੇ ਪੰਚਾਂ ਦੀ ਉਪ ਚੋਣ ਦੀ ਪ੍ਰਕਿਰਿਆ ਦਾ ਕੰਮ ਅਮਨ-ਸ਼ਾਂਤੀ ਨਾਲ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖ਼ਬਰ, ਮੁਫ਼ਤ ਰਾਸ਼ਨ ਨੂੰ ਲੈ ਕੇ...

ਵੋਟਾਂ ਨੂੰ ਲੈ ਕੇ ਲੋਕਾਂ 'ਚ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਸਿਰੇ ਚੜ੍ਹਾਉਣ ਲਈ ਮੁਕੰਮਲ ਪ੍ਰਬੰਧ ਵੀ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਜਾਣੋ ਕਾਰਨ

ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਤੈਅ ਕੀਤਾ ਗਿਆ ਹੈ। ਇਸ ਤੋਂ ਬਾਅਦ ਪੋਲਿੰਗ ਸਟੇਸ਼ਨ 'ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News