ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
Monday, May 25, 2026 - 05:03 PM (IST)
ਗੁਰਦਾਸਪੁਰ (ਵੈੱਬ ਡੈਸਕ, ਗੋਰਾਇਆ)- ਪੰਜਾਬ 'ਚ ਕੱਲ੍ਹ 26 ਮਈ ਨੂੰ ਨਗਰ ਨਿਗਰ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਚਾਰ ਨਗਰ ਕੌਂਸਲਾਂ ਵਿੱਚ ਚੋਣਾਂ 10 ਜੂਨ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ਼ਾਮ ਚੌਰਾਸੀ 'ਚ ਨਗਰ ਕੌਂਸਲਾਂ ਲਈ 10 ਜੂਨ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ 28 ਮਈ ਤੋਂ ਸ਼ੁਰੂ ਹੋਵੇਗੀ । ਉਮੀਦਵਾਰ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 1 ਜੂਨ 2026 ਨਿਰਧਾਰਿਤ ਕੀਤੀ ਗਈ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 3 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। ਚੋਣ ਕਮਿਸ਼ਨ ਅਨੁਸਾਰ ਵੋਟਿੰਗ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਉਸੇ ਦਿਨ ਪੋਲਿੰਗ ਸਮਾਪਤ ਹੋਣ ਤੁਰੰਤ ਬਾਅਦ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੰਬੰਧਿਤ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਇਸ ਦੇ ਨਾਲ ਹੀ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਸੰਬੰਧਤ ਮਿਊਂਸਪਲ ਕੌਂਸਲਾਂ ਦੇ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
