ਹਲਕਾ ਬਾਘਾਪੁਰਾਣਾ ਦੇ ਪਿੰਡਾ ਵਿਚ ਅਮਨ ਅਮਾਨ ਨਾਲ ਹੋ ਰਹੀ ਹੈ ਵੋਟਿੰਗ
Sunday, Dec 14, 2025 - 02:16 PM (IST)
ਬਾਘਾਪੁਰਾਣਾ (ਅਜੇ ਅਗਰਵਾਲ)- ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ, ਜਿੰਨ੍ਹਾਂ ਦਾ ਨਤੀਜਾ 17 ਦਸੰਬਰ ਨੂੰ ਐਲਾਨਿਆ ਜਾਵੇਗਾ। ਇਸ ਤਹਿਤ ਜ਼ਿਲ੍ਹਾ ਮੋਗਾ ਦੇ ਸਭ ਡਵਿਜਨ ਬਾਘਾਪੁਰਾਣਾ ਵਿਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਸਨ। ਵੋਟਿੰਗ ਸਵੇਰੇ 8 ਵਜੇ ਤੋ ਲੈ ਕੇ ਸ਼ਾਮ 4 ਵਜੇ ਤੱਕ ਹੋਵੇਗੀ। ਹਲਕਾ ਬਾਘਾਪੁਰਾਣਾ ਵਿਚ 25 ਬਲਾਕ ਸੰਮਤੀ ਅਤੇ 4 ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾ ਪੈ ਰਹੀਆਂ ਹਨ।

ਉਪ ਪੁਲਸ ਕਪਤਾਨ ਦਲਵੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੇ ਪਿੰਡਾਂ ਵਿਚ ਅਮਨ ਅਮਾਨ ਦੇ ਨਾਲ ਵੋਟਾ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਸ਼ਾਂਤੀ ਭੰਗ ਨਹੀ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ 'ਤੇ ਪੁਲਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ।
