ਬਰਨਾਲਾ ਨਗਰ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ
Tuesday, May 26, 2026 - 08:31 AM (IST)
ਬਰਨਾਲਾ (ਪੁਨੀਤ): ਬਰਨਾਲਾ ਨਗਰ ਨਿਗਮ ਚੋਣਾਂ ਲਈ ਅੱਜ 48 ਵਾਰਡਾਂ ਵਿਚ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਹਿਰ ਦੇ 50 ਵਾਰਡਾਂ ਵਿਚੋਂ 48 ਵਿਚ ਵੋਟਿੰਗ ਹੋ ਰਹੀ ਹੈ, ਜਦੋਂ ਕਿ ਦੋ ਵਾਰਡਾਂ ਵਿਚ ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਸ ਵਾਰ ਚੋਣਾਂ ਈ.ਵੀ.ਐੱਮ. ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। 48 ਵਾਰਡਾਂ ਵਿਚ 95 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 84,858 ਵੋਟਰ 177 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ।
ਬਰਨਾਲਾ ਨਗਰ ਨਿਗਮ ਦੇ ਵਾਰਡ ਨੰਬਰ 4 ਅਤੇ ਵਾਰਡ ਨੰਬਰ 31 ਵਿਚ ਸਿਰਫ਼ ਇਕ-ਇਕ ਉਮੀਦਵਾਰ ਹੋਣ ਕਾਰਨ ਚੋਣਾਂ ਨਹੀਂ ਹੋਣਗੀਆਂ। ਬਾਕੀ 48 ਵਾਰਡਾਂ ਲਈ ਕੁੱਲ 95 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 84,858 ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਰਾਜ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ, ਨਿਰਪੱਖ ਅਤੇ ਪਾਰਦਰਸ਼ੀ ਚੋਣ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਸਟੇਸ਼ਨ ਦੇ ਅੰਦਰ ਅਤੇ ਬਾਹਰ ਵੀਡੀਓ ਕੈਮਰੇ ਲਗਾਏ ਗਏ ਹਨ। ਚੋਣ ਸਟਾਫ ਨੂੰ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ ਅਤੇ ਹਰੇਕ ਸਟੇਸ਼ਨ 'ਤੇ ਪੰਜ ਪੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੋਲਿੰਗ ਸਟੇਸ਼ਨਾਂ 'ਤੇ ਮੁੱਢਲੇ ਬੁਨਿਆਦੀ ਢਾਂਚੇ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਿੰਗ ਸਵੇਰੇ ਠੀਕ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ।
