ਫਿਰੋਜ਼ਪੁਰ 'ਚ ਵੋਟਾਂ ਪਾਉਣ ਲਈ ਲਾਈਨਾਂ 'ਚ ਲੱਗੇ ਲੋਕ, ਪੋਲਿੰਗ ਬੂਥਾਂ 'ਤੇ ਲਾਈਆਂ ਜਾ ਰਹੀਆਂ ਛਬੀਲਾਂ

06/01/2024 8:49:00 AM

ਫਿਰੋਜ਼ਪੁਰ : ਫਿਰੋਜ਼ਪੁਰ 'ਚ ਸਵੇਰ ਤੋਂ ਹੀ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਲੋਕ ਪੋਲਿੰਗ ਬੂਥਾਂ 'ਤੇ ਲਾਈਨਾਂ 'ਚ ਲੱਗੇ ਹੋਏ ਦਿਖਾਈ ਦੇ ਰਹੇ ਹਨ। ਇੱਥੇ 16.70 ਲੱਖ ਵੋਟਰ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਜ਼ਿਲ੍ਹਾ ਚੋਣ ਅਧਿਕਾਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੰਸਦੀ ਹਲਕੇ ਵਿਚ ਕੁੱਲ 1903 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਰਾਂ ਨੂੰ ਹਰ ਸਹੂਲਤ ਮੁਹੱਈਆ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੰਨਿਆ ਕੁਮਾਰੀ 'ਚ PM ਮੋਦੀ ਦਾ ਅੰਤਰ ਧਿਆਨ ਜਾਰੀ, ਅੱਜ ਆਖ਼ਰੀ ਗੇੜ ਦੀ ਹੋ ਰਹੀ ਵੋਟਿੰਗ (ਵੀਡੀਓ)

ਅੱਤ ਦੀ ਗਰਮੀ ਨੂੰ ਦੇਖਦੇ ਹੋਏ ਹਰ ਪੋਲਿੰਗ ਬੂਥ ਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਵੋਟਰਾਂ ਦੇ ਬੈਠਣ ਦੇ ਲਈ ਟੈਂਟ ਅਤੇ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਰਹਿਣਗੇ।

ਇਹ ਵੀ ਪੜ੍ਹੋ : ਬਠਿੰਡਾ-ਮਾਨਸਾ 'ਚ ਵੋਟਿੰਗ ਸ਼ੁਰੂ, ਵੋਟਰਾਂ ਲਈ ਬਣਾਏ ਗਏ ਰੰਗਦਾਰ ਮਾਡਲ ਬੂਥ

ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਲਈ 100 ਫ਼ੀਸਦੀ ਲਾਈਵ ਵੈਬਕਾਸਟਿੰਗ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੇ ਵੋਟਿੰਗ ਰਾਈਟ ਦਾ ਇਸਤੇਮਾਲ ਕਰਨ। ਉਨ੍ਹਾਂ ਨੇਅਪੀਲ ਕੀਤੀ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਵੇਰੇ ਦੇ ਸਮੇਂ ਵੱਧ ਤੋਂ ਵੱਧ ਵੋਟਰ ਪੋਲਿੰਗ ਸਟੇਸ਼ਨਾਂ 'ਤੇ ਪਹੁੰਚਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News