ਪੰਚਾਇਤੀ ਚੋਣਾਂ 2024 : ਮੋਗਾ ਜ਼ਿਲ੍ਹੇ 'ਚ 12 ਵਜੇ ਤੱਕ ਹੋਈ 29.90 ਫ਼ੀਸਦੀ ਵੋਟਿੰਗ

Tuesday, Oct 15, 2024 - 01:19 PM (IST)

ਮੋਗਾ (ਗੋਪੀ ਰਾਊਕੇ/ਕਸੀਸ ਸਿੰਗਲਾ) - ਮੋਗਾ ਜ਼ਿਲ੍ਹੇ 'ਚ ਪੰਚਾਇਤ ਚੋਣਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਾਰੇ ਜ਼ਿਲ੍ਹੇ ਵਿਚ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵੋਟਰਾਂ 'ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ। ਸਾਰੀਆਂ ਧਿਰਾਂ ਵਲੋਂ ਜ਼ੋਰ ਲਗਾਇਆ ਜਾ ਰਿਹਾ ਹੈ। ਪੰਜਾਬ ਦਾ ਬਹੁਤ ਚਰਚਿਤ ਪਿੰਡ ਰੋਡੇ, ਜੋ ਹਰ ਸਮੇਂ ਸੁਰਖੀਆਂ ਵਿੱਚ ਰਹਿੰਦਾ ਹੈ, ਪੰਚਾਇਤੀ ਚੋਣਾਂ ਨੂੰ ਲੈ ਕੇ ਵੀ ਇਸ ਸਮੇਂ ਸੁਰਖੀਆਂ ਵਿਚ ਹੈ। ਇਸ ਪਿੰਡ ਦੇ ਇੱਕ ਪ੍ਰਵਾਸੀ ਵੱਲੋਂ ਸਰਪੰਚੀ ਦੀ ਚੋਣ ਲੜੀ ਜਾ ਰਹੀ ਹੈ, ਜਿਸ ਦੌਰਾਨ ਲੋਕਾਂ ਵਿਚ ਵੋਟ ਪਾਉਣ ਦਾ ਉਤਸ਼ਾਹ ਦਿਖਾਈ ਦੇ ਰਿਹਾ ਹੈ। ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵਿਚ ਲੱਗ ਕੇ ਬਜ਼ੁਰਗ ਵੋਟ ਪਾਉਣ ਲਈ ਪਹੁੰਚ ਰਹੇ ਹਨ। 

ਇਹ ਵੀ ਪੜ੍ਹੋ - ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਘਟਨਾ, ਚੱਲੇ ਇੱਟਾਂ-ਰੋੜੇ

12 ਵਜੇ ਤੱਕ ਹੋਈ ਕੁੱਲ 29.90 ਫ਼ੀਸਦੀ ਵੋਟਿੰਗ
ਮੋਗਾ - 14.50 ਫ਼ੀਸਦੀ
ਬਾਘਾਪੁਰਾਣਾ - 23 ਫ਼ੀਸਦੀ
ਨਿਹਾਲ ਸਿੰਘ ਵਾਲਾ - 26.13 ਫ਼ੀਸਦੀ
ਧਰਮਕੋਟ - 32 ਫ਼ੀਸਦੀ

10 ਵਜੇ ਤੱਕ ਹੋਈ ਕੁੱਲ 12.80 ਫ਼ੀਸਦੀ ਵੋਟਿੰਗ
ਮੋਗਾ - 8.5 ਫ਼ੀਸਦੀ
ਬਾਘਾਪੁਰਾਣਾ - 16 ਫ਼ੀਸਦੀ
ਨਿਹਾਲ ਸਿੰਘ ਵਾਲਾ - 11.55 ਫ਼ੀਸਦੀ
ਧਰਮਕੋਟ - 15.18 ਫ਼ੀਸਦੀ

ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ

PunjabKesari

ਦੱਸ ਦੇਈਏ ਕਿ ਸੂਬੇ ਭਰ ਵਿਚ ਅੱਜ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਮੋਗਾ ਜ਼ਿਲ੍ਹੇ 'ਚ 562867 ਵੋਟਰ ਅੱਜ ਦੇ ਦਿਨ ਆਪਣੇ ਹੱਕ ਦਾ ਇਸਤੇਮਾਲ ਕਰਨਗੇ। ਇਸ ਮੌਕੇ 383 ਪੋਲਿੰਗ ਸਟੇਸ਼ਨਾਂ 'ਤੇ 662 ਬੂਥ ਬਣਾਏ ਗਏ ਹਨ। 

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਗੁਰਜੰਟ ਸਿੰਘ ਭੁੱਟੋ ਨੇ ਕਿਹਾ ਕਿ ਵੋਟਾਂ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਪੂਰਾ ਉਤਸ਼ਾਹ ਹੈ। ਪ੍ਰਵਾਸੀ ਮਜ਼ਦੂਰ ਨੂੰ ਲੈ ਕੇ ਉਹਨਾਂ ਕਿਹਾ ਕਿ ਪਿਛਲੇ 60 ਸਾਲ ਤੋਂ ਉਹ ਇੱਥੇ ਰਹਿ ਰਹੇ ਹਨ ਅਤੇ ਉਹਨਾਂ ਦੀ ਤੀਜੀ ਪੀੜੀ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਪਿੰਡ ਵਿਚ ਬੜੇ ਸ਼ਾਂਤਮਈ ਤੇ ਭਾਈਚਾਰਕ ਤੌਰ 'ਤੇ ਵੋਟਾਂ ਪੈ ਰਹੀਆਂ ਹਨ। ਬ੍ਰਿਜ ਲਾਲ ਨੇ ਕਿਹਾ ਕਿ ਪ੍ਰਵਾਸੀ ਪਿਛਲੇ 60 ਸਾਲਾਂ ਤੋਂ ਪੰਜਾਬ ਵਿੱਚ ਰਹਿ ਰਿਹਾ ਹੈ। ਉਸ ਦੇ ਬੱਚਿਆਂ ਨੇ ਇੱਥੇ ਪੜ੍ਹਾਈ ਕੀਤੀ ਹੈ ਅਤੇ ਉਹਨਾਂ ਦਾ ਵਿਆਹ ਵੀ ਸਿੱਖ ਰੀਤੀ ਰਿਵਾਜਾਂ ਨਾਲ ਹੋਇਆ ਹੈ। ਪਿੰਡ ਵਾਸੀਆਂ ਵੱਲੋਂ ਵੀ ਉਹਨਾਂ ਨੂੰ ਪੂਰਾ ਪਿਆਰ ਮਿਲ ਰਿਹਾ ਹੈ। 

ਇਹ ਵੀ ਪੜ੍ਹੋ - ਸਾਵਧਾਨ! ਦਿੱਲੀ 'ਚ ਗੱਡੀ ਚਲਾਉਣੀ ਹੋਵੇਗੀ ਹੁਣ ਹੋਰ ਵੀ ਮਹਿੰਗੀ, ਜ਼ਰੂਰ ਪੜ੍ਹੋ ਇਹ ਖ਼ਬਰ

ਸਰਪੰਚੀ ਦੇ ਉਮੀਦਵਾਰ ਸੁਨੀਤਾ ਰਾਣੀ ਨੇ ਕਿਹਾ ਕਿ ਉਸ ਦਾ ਸਹੁਰਾ ਤੇ ਪੇਕਾ ਪਰਿਵਾਰ ਲੰਬੇ ਸਮੇਂ ਤੋਂ ਪੰਜਾਬ ਵਿੱਚ ਰਹਿ ਰਿਹਾ ਹੈ। ਉਹਨਾਂ ਨੇ ਮੋਗਾ ਦੇ ਸਰਕਾਰੀ ਕੰਨਿਆਸੀਨੈਸ ਸੈਕੰਡਰੀ ਸਕੂਲ ਵਿੱਚ ਪੜ੍ਹਾਈ ਕੀਤੀ ਹੈ। ਪੰਜਾਬ ਵਿੱਚ ਹੀ ਉਸ ਦਾ ਵਿਆਹ ਨੀਤੀ ਰਿਵਾਜਾਂ ਨਾਲ ਹੋਇਆ ਹੈ। ਪਿੰਡ ਵੱਲੋਂ ਉਹਨਾਂ ਨੂੰ ਪੂਰਾ ਸਤਿਕਾਰ ਅਤੇ ਪਿਆਰ ਮਿਲ ਰਿਹਾ ਹੈ, ਜਿਸ ਕਾਰਨ ਉਹਨਾਂ ਨੇ ਇਹ ਚੋਣ ਲੜਨ ਦਾ ਵਿਚਾਰ ਬਣਾਇਆ। ਇਸ ਨਾਲ ਪਿੰਡ ਦੇ ਜੋ ਵੀ ਅਧੂਰੇ ਕੰਮ ਹਨ ਉਹਨਾਂ ਨੂੰ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ - ਚੱਲਦੀ ਟਰੇਨ 'ਚ ਬਜ਼ੁਰਗ ਨੇ ਕੀਤਾ ਖ਼ਤਰਨਾਕ ਸਟੰਟ, ਵਾਇਰਲ ਵੀਡੀਓ ਦੇਖ ਲੋਕਾਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News