'ਮੁੱਲਾਂਪੁਰ ਦਾਖਾ' 'ਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ, ਕਾਂਗਰਸ ਲਈ ਵੱਡੀ ਚੁਣੌਤੀ (ਵੀਡੀਓ)

Monday, Oct 21, 2019 - 09:16 AM (IST)

ਦਾਖਾ (ਨਰਿੰਦਰ) : ਲੁਧਿਆਣਾ ਦੇ ਵਿਧਾਨ ਸਭਾ ਹਲਕਾ ਮੁੱਲਾਂਪੁਰ ਦਾਖਾ 'ਚ ਸਵੇਰ ਦੇ 7 ਵਜੇ ਤੋਂ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਦਾਖਾ ਹਲਕੇ 'ਚ 11 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇੱਥੇ ਮੁੱਖ ਮੁਕਾਬਲਾ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਕੈਪਟਨ ਸੰਦੀਪ ਸੰਧੂ ਅਤੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਵਿਚਕਾਰ ਹੈ।
ਕਾਂਗਰਸ ਲਈ ਵੱਡੀ ਚੁਣੌਤੀ
ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਨੂੰ ਸਭ ਤੋਂ ਵੱਡੀ ਚੁਣੌਤੀ ਦਾਖਾ ਹਲਕੇ 'ਚੋਂ ਮਿਲ ਰਹੀ ਹੈ ਕਿਉਂਕਿ ਇੱਥੇ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ ਖਾਸ ਹਨ, ਜਿਨ੍ਹਾਂ ਦਾ ਮੁਕਾਬਲਾ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨਾਲ ਹੈ।
1 ਲੱਖ, 84 ਹਜ਼ਾਰ ਵੋਟਰ ਪਾਉਣਗੇ ਵੋਟਾਂ
ਦਾਖਾ ਵਿਧਾਨ ਸਭਾ ਹਲਕੇ ਦੇ ਅਧੀਨ ਪੈਂਦੇ 113 ਪਿੰਡਾਂ ਦੇ 1 ਲੱਖ, 84 ਹਜ਼ਾਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਇੱਥੇ 220 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਚੋਣ ਕਮਿਸ਼ਨ ਵਲੋਂ 135 ਬੂਥਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ, ਜਿੱਥੇ ਪੈਰਾ ਮਿਲਟਰੀ ਫੋਰਸ ਦੀਆਂ 5 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
 


author

Babita

Content Editor

Related News